Good News: ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; DA ‘ਚ ਕੀਤਾ ਵਾਧਾ, ਪੜ੍ਹੋ ਪੂਰੀ ਖ਼ਬਰ
ਨਵੀਂ ਦਿੱਲੀ
ਉੱਤਰ ਪ੍ਰਦੇਸ਼ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ X ‘ਤੇ ਇੱਕ ਪੋਸਟ ਲਿਖੀ ਅਤੇ ਦੱਸਿਆ ਕਿ ਰਾਜ ਦੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ।
ਇਸ ਦੇ ਨਾਲ ਹੀ ਸੀਐਮ ਯੋਗੀ ਨੇ ਮਹਿੰਗਾਈ ਭੱਤਾ 53% ਤੋਂ ਵਧਾ ਕੇ 55% ਕਰਨ ਦਾ ਐਲਾਨ ਕੀਤਾ ਹੈ। ਸੀਐਮ ਯੋਗੀ ਆਦਿੱਤਿਆਨਾਥ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਰਾਜ ਦੇ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਸਾਡੀ ਸਭ ਤੋਂ ਵੱਡੀ ਤਰਜੀਹ ਹੈ।
ਇਸੇ ਕ੍ਰਮ ਵਿੱਚ, ਅੱਜ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਰਾਜ ਦੇ ਕਰਮਚਾਰੀਆਂ ਨੂੰ ਦਿੱਤੇ ਜਾ ਰਹੇ ਮਹਿੰਗਾਈ ਭੱਤੇ ਨੂੰ 01.01.2025 ਤੋਂ 53% ਦੀ ਦਰ ਨਾਲ ਵਧਾ ਕੇ 55% ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫੈਸਲੇ ਨਾਲ ਲਗਭਗ 16 ਲੱਖ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ।
राज्य कर्मचारियों के हितों का संरक्षण हमारी शीर्ष प्राथमिकता है।
उसी क्रम में आज उत्तर प्रदेश सरकार द्वारा राज्य कर्मचारियों को 53% की दर से प्रदान किए जा रहे महंगाई भत्ता को दिनांक 01.01.2025 से 55% किए जाने का निर्णय लिया गया है।
इस निर्णय से लगभग 16 लाख कर्मचारी लाभान्वित…
— Yogi Adityanath (@myogiadityanath) April 9, 2025