ਵੱਡੀ ਖ਼ਬਰ: ਪੰਜਾਬ ਪੁਲਿਸ ਵੱਲੋਂ DRI ਅਧਿਕਾਰੀ ਸਮੇਤ 8 ਲੋਕ ਗ੍ਰਿਫ਼ਤਾਰ, ਬਰਾਮਦ ਹੋਈ ਕਰੋੜਾਂ ਦੀ ਹੈਰੋਇਨ
ਅੰਮ੍ਰਿਤਸਰ
ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ ਇੱਕ ਅਧਿਕਾਰੀ ਸਮੇਤ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 4.4 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਨ੍ਹਾਂ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਿੱਧੇ ਸਬੰਧ ਸਨ।
ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀਆਰਆਈ ਅਧਿਕਾਰੀ ਮਨਜੀਤ ਸਿੰਘ ਵਾਸੀ ਰੋਹਤਕ ਅਤੇ ਉਸ ਦੇ ਸਾਥੀ ਰਵੀ ਕੁਮਾਰ ਵਾਸੀ ਫਿਰੋਜ਼ਪੁਰ ਨੂੰ ਸਭ ਤੋਂ ਪਹਿਲਾਂ ਨਸ਼ਿਆਂ ਦੀ ਖੇਪ ਸਮੇਤ ਫੜਿਆ ਗਿਆ ਸੀ।
ਉਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਸ ਹੋਰ ਦੋਸ਼ੀਆਂ ਤੱਕ ਪਹੁੰਚ ਗਈ।
ਗ੍ਰਿਫ਼ਤਾਰ ਕੀਤੇ ਗਏ ਹੋਰ ਮੁਲਜ਼ਮਾਂ ਵਿੱਚ ਤਲਵਿੰਦਰ ਸਿੰਘ, ਰੋਹਿਤ ਸ਼ਰਮਾ, ਅਭਿਸ਼ੇਕ, ਅਰਸ਼ਦੀਪ ਵਾਸੀ ਅੰਮ੍ਰਿਤਸਰ, ਅਮਿਤ ਕੁਮਾਰ ਵਾਸੀ ਏ ਡਵੀਜ਼ਨ ਅੰਮ੍ਰਿਤਸਰ ਅਤੇ ਸਤਨਾਮ ਸਿੰਘ ਵਾਸੀ ਛੇਹਰਟਾ ਸ਼ਾਮਲ ਹਨ।
ਇਨ੍ਹਾਂ ਵਿੱਚੋਂ ਅਮਿਤ ਕੁਮਾਰ ਹਵਾਲਾ ਰਾਹੀਂ ਦੁਬਈ ਰਾਹੀਂ ਪਾਕਿਸਤਾਨ ਤੋਂ ਹੈਰੋਇਨ ਦੀ ਖੇਪ ਮੰਗਵਾਉਂਦਾ ਸੀ ਅਤੇ ਹਵਾਲਾ ਦੇ ਪੈਸੇ ਦਾ ਨਿਪਟਾਰਾ ਕਰਦਾ ਸੀ।