ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਰਹੱਦੀ ਸਕੂਲਾਂ ‘ਚ ਹੋਰ ਅਧਿਆਪਕਾਂ ਦੀ ਤੈਨਾਤੀ ਬਾਰੇ ਵੱਡਾ ਬਿਆਨ, ਪੜ੍ਹੋ ਪੂਰੀ ਖਬਰ
ਚੰਡੀਗੜ੍ਹ/ਅੰਮ੍ਰਿਤਸਰ/ਤਰਨਤਾਰਨ
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ ਪੱਧਰੀ ਸਿੱਖਿਆ ਪ੍ਰਣਾਲੀ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ “ਸਿੱਖਿਆ ਕ੍ਰਾਂਤੀ” ਪਹਿਲਕਦਮੀ ਤਹਿਤ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਦੇ ਸਰਕਾਰੀ ਸਕੂਲਾਂ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਅਧਿਆਪਕਾਂ ਦੀ ਕਮੀ ਅਤੇ ਹੋਰਨਾਂ ਮੰਗਾਂ ਬਾਰੇ ਬੋਲਦਿਆਂ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਸਰਹੱਦੀ ਖੇਤਰ ਦੇ ਸਾਰੇ ਸਕੂਲਾਂ ਨੂੰ ਆਧੁਨਿਕ ਬੁਨਿਆਦੀ ਢਾਂਚਾ ਅਤੇ ਲੋੜੀਂਦੀ ਗਿਣਤੀ ਵਿੱਚ ਅਧਿਆਪਕ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਵਿੱਚ 300 ਤੋਂ ਵੱਧ ਨਵੇਂ ਅਧਿਆਪਕ ਸਰਹੱਦੀ ਸਕੂਲਾਂ ਵਿੱਚ ਤਾਇਨਾਤ ਕੀਤੇ ਜਾ ਚੁੱਕੇ ਹਨ।
ਸਿੱਖਿਆ ਕ੍ਰਾਂਤੀ ‘ਤੇ ਸਵਾਲ ਉਠਾਉਣ ਵਾਲੇ ਸਿਆਸੀ ਵਿਰੋਧੀਆਂ ‘ਤੇ ਨਿਸ਼ਾਨਾ ਵਿੰਨ੍ਹਦਿਆਂ ਸ. ਹਰਜੋਤ ਬੈਂਸ ਨੇ ਕਿਹਾ ਕਿ ਜਦੋਂ ਉਨ੍ਹਾਂ (ਵਿਰੋਧੀਆਂ) ਕੋਲ ਸੱਤਾ ਸੀ ਤਾਂ ਉਨ੍ਹਾਂ ਨੇ ਵਿਦਿਅਕ ਸੁਧਾਰ ਲਈ ਕੱਖ ਨਹੀਂ ਕੀਤਾ ਪਰ ਹੁਣ ਆਮ ਘਰਾਂ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਲੈ ਕੇ ਡਾਕਟਰ ਅਤੇ ਇੰਜੀਨੀਅਰ ਬਣਦੇ ਦੇਖ ਕੇ ਉਨ੍ਹਾਂ ਨੂੰ ਤਕਲੀਫ਼ ਹੋ ਰਹੀ ਹੈ।
ਸਿੱਖਿਆ ਮੰਤਰੀ ਨੇ ਕਿਹਾ, “ਪੰਜਾਬ ਦੇ ਲੋਕ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਤਬਦੀਲੀਆਂ ਨੂੰ ਮਹਿਸੂਸ ਕਰ ਰਹੇ ਹਨ ਅਤੇ ਇਸ ਮੁਹਿੰਮ ‘ਤੇ ਉਂਗਲ ਚੁੱਕਣ ਵਾਲਿਆਂ ਨੂੰ ਲੋਕ ਖੁਦ ਜਵਾਬ ਦੇਣਗੇ।