Punjab News: ਅਧਿਆਪਕਾਂ ਦੇ ਮਸਲਿਆਂ ਨੂੰ ਲੈ ਕੇ ਕੱਲ੍ਹ ਸਿੱਖਿਆ ਮੰਤਰੀ ਵੱਲ ਭੇਜੇ ਜਾਣ ਮੰਗ ਪੱਤਰ- ਟੀਚਰ ਜਥੇਬੰਦੀਆਂ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪਿਛਲੇ ਦਿਨੀਂ ਬਰਨਾਲਾ ਵਿਖੇ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਪੰਜਾਬ, 6635 ਈਟੀਟੀ ਟੀਚਰ ਯੂਨੀਅਨ ਅਤੇ 4161 ਮਾਸਟਰ ਕਾਡਰ ਯੂਨੀਅਨ ਦੇ ਆਗੂਆਂ ਦੀ ਸਾਂਝੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ, ਜਿਸ ਵਿੱਚ 3704 ਭਰਤੀ ਵਿੱਚੋਂ ਪੀੜਿਤ ਸਾਥੀ ਵੀ ਹਾਜਰ ਰਹੇ।
ਮੀਟਿੰਗ ਦੌਰਾਨ ਲਏ ਗਏ ਫੈਸਲੇ ਅਨੁਸਾਰ 11 ਅਪ੍ਰੈਲ 2025 ਨੂੰ ਨਿਯੁਕਤੀ ਸੂਚਿਆਂ ਰਿਕਾਸਟ ਹੋਣ ਕਾਰਣ ਗਹਿਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਵੱਖ ਵੱਖ ਭਰਤੀਆਂ ਦੇ ਕਾਡਰਾਂ ਦੇ ਸੈਂਕੜੇ ਅਧਿਆਪਕਾਂ ਦਾ ਭਵਿੱਖ ਸੁਰੱਖਿਤ ਕਰਵਾਉਣ ਸਮੇਤ ਹੇਠ ਲਿਖਤ ਹੋਰ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਅਫਸਰਾਂ ਰਾਹੀਂ ਸਿੱਖਿਆ ਮੰਤਰੀ ਨੂੰ ਮੰਗ ਪੱਤਰ ਭੇਜਿਆ ਜਾਣਾ ਹੈ।
ਮੰਗਾ ਦਾ ਵੇਰਵਾ :-
ਨਿਯੁਕਤੀ ਸੂਚੀਆਂ ਰਿਕਾਸਟ ਹੋਣ ਕਾਰਨ ਗਹਿਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ 3704 ਮਾਸਟਰ ਕਾਡਰ, 6635 ਈਟੀਟੀ, 899 ਮਾਸਟਰ ਅਤੇ ਹੋਰਨਾਂ ਕਾਡਰਾਂ ਦੇ ਸੈਕੜੇ ਅਧਿਆਪਕਾਂ ਦੀ ਨੌਕਰੀ ਅਤੇ ਭਵਿੱਖ ਪੂਰਨ ਸੁਰੱਖਿਅਤ ਕਰਵਾਉਣਾ
ਆਪਣੇ ਘਰਾਂ ਤੋਂ ਸੈਕੜੇ ਕਿਲੋਮੀਟਰ ਦੂਰ ਸੇਵਾਵਾਂ ਨਿਭਾਉਣ ਲਈ ਮਜਬੂਰ 6635 ਈਟੀਟੀ, 4161 ਤੇ 2392 ਮਾਸਟਰ, ਈਟੀਟੀ ਤੋਂ ਮਾਸਟਰ ਅਤੇ ਮਾਸਟਰ ਤੋਂ ਲੈਕਚਰਾਰ ਪ੍ਰੋਮੋਟ ਹੋਣ ਵੇਲੇ ਸਰਕਾਰ ਦੀ ਪੱਖਪਾਤੀ ਸਟੇਸ਼ਨ ਚੋਣ ਨੀਤੀ ਦਾ ਸ਼ਿਕਾਰ ਅਧਿਆਪਕਾਂ ਅਤੇ exemted ਕੈਟੇਗਰੀਆਂ ਲਈ ਬਿਨਾਂ ਸ਼ਰਤ ਬਦਲੀ ਦਾ ਵਿਸ਼ੇਸ਼ ਮੌਕਾ ਲੈਣਾ ਅਤੇ ਬਾਕੀ ਅਧਿਆਪਕਾਂ ਲਈ ਵੀ ਆਮ ਬਦਲੀਆਂ ਦੀ ਪ੍ਰੀਕਿਰਿਆ ਸ਼ੁਰੂ ਕਰਵਾਉਣਾ
ਪੀਟੀਆਈ ਅਤੇ ਆਰਟ ਕਰਾਫਟ ਅਧਿਆਪਕਾਂ ਦੀ ਤਨਖ਼ਾਹ ਰਿਵਿਜ਼ਨ ਕਰਕੇ ਕਟੌਤੀ ਕਰਨ ਦੇ ਗੈਰ ਵਾਜਿਬ ਅਤੇ ਮਾਰੂ ਫੈਸਲੇ ਨੂੰ ਮੁੱਢੋਂ ਰੱਦ ਕਰਵਾਉਣਾ
ਅਧਿਆਪਕ ਸਾਥੀ ਨਰਿੰਦਰ ਭੰਡਾਰੀ, ਡਾ. ਰਵਿੰਦਰ ਕੰਬੋਜ਼, ਓਡੀਐੱਲ ਅਧਿਆਪਕਾਂ ਅਤੇ 7654 ਹਿੰਦੀ ਵਿਸ਼ੇ ਦੇ ਅਧਿਆਪਕਾਂ ਵਿੱਚੋਂ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਵਾਉਣਾ
ਅਧਿਆਪਕਾਂ ਦੇ ਸਾਰੇ ਕਾਡਰਾਂ (ਸਮੇਤ ਈਟੀਟੀ, ਐੱਚ.ਟੀ., ਸੀਐੱਚਟੀ, ਬੀਪੀਈਓ, ਨਾਨ ਟੀਚਿੰਗ, ਪੀਟੀਆਈ, ਆਰਟ ਕਰਾਫਟ, ਮਾਸਟਰ, ਡੀਪੀਈ, ਲੈਕਚਰਾਰ, ਹੈਡਮਾਸਟਰ, ਪ੍ਰਿੰਸੀਪਲ ਆਦਿ) ਦੀਆਂ ਰਹਿੰਦਿਆਂ ਸਾਰੀਆਂ ਤਰੱਕੀਆਂ ਬਿਨਾਂ ਕਿਸੇ ਪੱਖਪਾਤ ਸਾਰੇ ਖਾਲੀ ਸਟੇਸ਼ਨਾਂ ਲਈ ਨੇਪਰੇ ਚੜਵਾਉਣਾ
180 ਈ.ਟੀ.ਟੀ. (4500 ਈ.ਟੀ.ਟੀ.) ਅਧਿਆਪਕਾਂ ਦੀ ਚਾਰ ਸਾਲ ਦੀ ਮੁੱਢਲੀ ਸਰਵਿਸ ਨੂੰ ਬਹਾਲ ਕਰਵਾਕੇ ਬੇਇਨਸਾਫ਼ੀ ਦੂਰ ਕਰਵਾਉਣਾ
ਕੰਪਿਊਟਰ ਅਧਿਆਪਕਾਂ, ਮੈਰੀਟੋਰੀਅਸ ਅਧਿਆਪਕਾਂ, ਐਸੋਸੀਏਟ ਅਧਿਆਪਕਾਂ ਅਤੇ ਬਾਕੀ ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰਵਾਉਣਾ
4161 ਅਤੇ 3582 ਨੂੰ ਟ੍ਰੇਨਿੰਗ ਲੱਗਣ ਦੀਆਂ ਮਿਤੀਆਂ ਤੋਂ ਸਾਰੇ ਆਰਥਿਕ ਤੇ ਬਾਕੀ ਪੈਂਡਿੰਗ ਲਾਭ ਹਕੀਕੀ ਰੂਪ ਵਿੱਚ ਲਾਗੂ ਕਰਵਾਉਣਾ ਅਤੇ ਪੁਰਸ਼ ਅਧਿਆਪਕਾਂ ਦੀਆਂ ਅਚਨਚੇਤ ਛੁੱਟੀਆਂ ਵਿੱਚ ਵਾਧੇ ਮੌਕੇ ਠੇਕਾ ਨੌਕਰੀ ਨੂੰ ਗਿਣਨਯੋਗ ਬਣਾਉਣਾ
ਸਮੂਹ ਡੀ.ਟੀ.ਐਫ. ਦੇ ਆਗੂਆਂ ਅਤੇ 6635 ਈ ਟੀ ਟੀ, 4161 ਮਾਸਟਰ ਕਾਡਰ, 3704 ਮਾਸਟਰ ਕਾਡਰ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਆਪਸ ਵਿੱਚ ਤਾਲਮੇਲ ਕਰਕੇ ਸਕੂਲ ਸਮੇਂ ਤੋਂ ਬਾਅਦ 11 ਅਪ੍ਰੈਲ ਨੂੰ ਬਾਅਦ ਦੁਪਹਿਰ 3 ਵਜੇ ਜ਼ਿਲ੍ਹਾ ਸਿੱਖਿਆ ਅਫ਼ਸਰ ਡੀਈਓ (ਸੈਕੰਡਰੀ) ਅਤੇ ਡੀਈਓ (ਪ੍ਰਾਇਮਰੀ) ਨੂੰ ਮੰਗ ਪੱਤਰ ਸੌਂਪੇ ਜਾਣ।