ਵੱਡੀ ਖ਼ਬਰ: ਪੰਜਾਬ ਕੈਬਨਿਟ ਨੇ ਇਨ੍ਹਾਂ ਮੁਲਾਜ਼ਮਾਂ ਦੇ ਹੱਕ ‘ਚ ਲਿਆ ਵੱਡਾ ਫ਼ੈਸਲਾ, ਸੇਵਾਮੁਕਤੀ ਉਮਰ ਵਧਾਈ (ਵੇਖੋ ਵੀਡੀਓ)
ਟੀਚਿੰਗ ਸਟਾਫ਼ (ਪ੍ਰੋਫ਼ੈਸਰਾਂ) ਦੀ ਉਮਰ ਵਧਾ ਕੇ 62 ਸਾਲ ਤੋਂ ਵਧਾ ਕੇ ਕੀਤੀ 65 ਸਾਲ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਕੈਬਨਿਟ ਦੀ ਅੱਜ ਅਹਿਮ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਇਸ ਮੀਟਿੰਗ ਵਿੱਚ ਮੈਡੀਕਲ ਸਿੱਖਿਆ ਦੇ ਨਾਲ ਸਬੰਧਤ ਵੱਡੇ ਫ਼ੈਸਲੇ ਲਏ ਗਏ ਹਨ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਮੈਡੀਕਲ ਟੀਚਿੰਗ ਸਟਾਫ਼ ਦੇ ਲਈ ਵੱਡਾ ਫ਼ੈਸਲਾ ਲਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਕੈਬਨਿਟ ਦੇ ਵੱਲੋਂ ਮੈਡੀਕਲ ਟੀਚਿੰਗ ਸਟਾਫ਼ (ਪ੍ਰੋਫ਼ੈਸਰਾਂ) ਦੀ ਸੇਵਾਮੁਕਤੀ ਦੀ ਉਮਰ ਵਧਾ ਦਿੱਤੀ ਗਈ ਹੈ।
ਚੀਮਾ ਨੇ ਦੱਸਿਆ ਕਿ ਮੈਡੀਕਲ ਟੀਚਿੰਗ ਸਟਾਫ਼ (ਪ੍ਰੋਫ਼ੈਸਰਾਂ) ਦੀ ਸੇਵਾਮੁਕਤੀ ਦੀ ਉਮਰ 62 ਸਾਲ ਸੀ, ਜੋ ਹੁਣ 3 ਸਾਲ ਹੋਰ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਮੈਡੀਕਲ ਸਪੈਸ਼ਲਿਸਟ ਅਫ਼ਸਰਾਂ ਸੇਵਾਮੁਕਤੀ ਦੀ ਉਮਰ ਵਿੱਚ ਵੀ ਤਿੰਨ ਸਾਲ ਦਾ ਵਾਧਾ ਕੀਤਾ ਗਿਆ ਹੈ।
ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅੱਜ ਦੀ ਕੈਬਨਿਟ ਮੀਟਿੰਗ ਵਿੱਚ ਮੈਡੀਕਲ ਸਪੈਸ਼ਲਿਸਟ ਅਫ਼ਸਰਾਂ ਦੀ ਸੇਵਾਮੁਕਤੀ ਦੀ ਉਮਰ ਜੋ ਪਹਿਲਾਂ 58 ਸਾਲ ਸੀ, ਉਨ੍ਹਾਂ ਦੀ ਸੇਵਾਮੁਕਤੀ ਦੀ ਉਮਰ ਵੀ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ।
ਖ਼ਬਰ ਅਪਡੇਟ ਹੋ ਰਹੀ ਹੈ…..