Big Breaking: ਪੰਜਾਬ ਸਰਕਾਰ ਵੱਲੋਂ ਸਿਵਲ ਸਰਜਨ ‘ਬੀਬੀ’ ਸਸਪੈਂਡ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਹੋਇਆ ਇੱਕ ਸਿਵਲ ਸਰਜਨ ਬੀਬੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ, ਸਰਕਾਰ ਦੇ ਵੱਲੋਂ ਕਪੂਰਥਲਾ ਜ਼ਿਲ੍ਹੇ ਸਿਵਲ ਸਰਜਨ ਡਾ. ਰੀਚਾ ਭਾਟੀਆ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਡਾ. ਰੀਚਾ ਭਾਟੀਆ ਤੇ ਆਪਣੇ ਸਟਾਫ਼ ਪ੍ਰਤੀ ਮਾੜਾ ਅਤੇ ਅੜੀਅਲ ਵਤੀਰਾ ਵਰਤਣ ਦਾ ਦੋਸ਼ ਹੈ, ਜਿਸ ਦੇ ਚੱਲਦਿਆਂ ਹੋਇਆ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵੱਲੋਂ ਉਨ੍ਹਾਂ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।