ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ ‘ਚ ਪਵੇਗਾ ਭਾਰੀ ਮੀਂਹ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ। ਮੌਸਮ ਵਿਭਾਗ ਵੱਲੋਂ ਅੱਜ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਦੇਰ ਰਾਤ ਦਿੱਲੀ ਵਿੱਚ ਮੌਸਮ ਖਰਾਬ ਹੋਣ ਤੋਂ ਬਾਅਦ ਕਈ ਉਡਾਣਾਂ ਨੂੰ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ।
ਦੱਸ ਦਈਏ ਕਿ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 6.5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ, ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.7 ਡਿਗਰੀ ਸੈਲਸੀਅਸ ਘੱਟ ਰਿਹਾ।
ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, 16 ਅਪ੍ਰੈਲ ਤੋਂ ਬਾਅਦ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੀ।
ਕੁਝ ਜ਼ਿਲ੍ਹਿਆਂ ਵਿੱਚ ਮੀਂਹ ਵੀ ਪਿਆ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਪਿਛਲੇ ਸ਼ੁੱਕਰਵਾਰ ਨੂੰ ਪੰਜਾਬ ਦੇ ਅੰਮ੍ਰਿਤਸਰ ਵਿੱਚ 4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਅਨੁਸਾਰ, ਅੱਜ ਵੀ ਪੰਜਾਬ ਦੇ ਜਲੰਧਰ, ਅੰਮ੍ਰਿਤਸਰ, ਫਿਰੋਜ਼ਪੁਰ, ਪਟਿਆਲਾ, ਗੁਰਦਾਸਪੁਰ, ਹੁਸਿਆਪੁਰ, ਮੋਹਾਲੀ ਸਮੇਤ ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਤੇਜ਼ ਹਵਾਵਾਂ ਚੱਲਣ ਦੀ ਵੀ ਚੇਤਾਵਨੀ ਹੈ। ਤਾਪਮਾਨ 23 ਤੋਂ 40 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।