All Latest NewsNews FlashPunjab News

ਸੁਖਬੀਰ ਬਾਦਲ ਮੁੜ ਬਣੇ ਅਕਾਲੀ ਦਲ ਦੇ ਪ੍ਰਧਾਨ

 

ਅੰਮ੍ਰਿਤਸਰ:

ਅਕਾਲੀ ਦਲ ਦੇ ਮੁੜ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਣ ਗਏ ਹਨ। ਜਾਣਕਾਰੀ ਅਨੁਸਾਰ, ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਇਸ ਵਾਰ ਬਿਨ੍ਹਾਂ ਰੌਲੇ ਰੱਪੇ ਤੋਂ ਨੇਪਰੇ ਚੜ੍ਹੀ ਹੈ। ਚੋਣ ਸਰਬਸੰਮਤੀ ਦੇ ਨਾਲ ਹੋਈ।

ਤੇਜਾ ਸਿੰਘ ਸਮੂੰਦਰੀ ਹਾਲ ਵਿੱਚ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸੁਖਬੀਰ ਦੇ ਨਾਂਅ ਪ੍ਰਸਤਾਵ ਰੱਖਿਆ, ਜਿਸ ਨੂੰ ਪਰਮਜੀਤ ਸਰਨਾਂ ਹੁਰਾਂ ਵਲੋਂ ਸਮਰਥਨ ਦਿੱਤਾ ਗਿਆ। ਜਿਸ ਤੋਂ ਬਾਅਦ ਸੁਖਬੀਰ ਬਾਦਲ ਦੇ ਨਾਂਅ ਤੇ ਮੋਹਰ ਲੱਗ ਗਈ ਅਤੇ ਉਨ੍ਹਾਂ ਨੂੰ ਦੁਬਾਰਾ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ, ਸੁਖਬੀਰ ਸਿੰਘ ਬਾਦਲ ਤੋਂ ਇਲਾਵਾ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਹੋਏ ਹੁਕਮਨਾਮੇ ਤੋਂ ਬਾਅਦ ਜਿਥੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਕੀਤਾ ਸੀ, ਉਥੇ ਹੀ ਨਵੀਂ ਭਰਤੀ ‘ਤੇ ਡੈਲੀਗੇਟ ਬਣਾ ਕੇ ਨਵੇਂ ਪ੍ਰਧਾਨ ਦੀ ਚੋਣ ਵੀ ਜਲਦ ਕਰਾਉਣ ਦਾ ਐਲਾਨ ਕੀਤਾ ਸੀ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਬਾਹਰੀ ਸੂਬਿਆਂ ਵਿਚ ਵੱਡੀ ਗਿਣਤੀ ਵਿਚ ਵਰਕਰ ਜੋੜਣ ਦਾ ਦਾਅਵਾ ਕਰਦਿਆਂ ਅਤੇ ਸਾਰੀ ਚੋਣ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਇਹ ਇਜਲਾਸ ਰੱਖਿਆ ਸੀ। ਭਾਵੇਂ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਆਗੂ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ 7 ਮੈਂਬਰੀ ਭਰਤੀ ਨਿਗਰਾਨ ਕਮੇਟੀ ਦੇ ਪੰਜ ਮੈਂਬਰਾਂ ਦੀ ਅਗਵਾਈ ਵਿਚ 18 ਮਾਰਚ ਤੋਂ ਵੱਖਰੀ ਭਰਤੀ ਸ਼ੁਰੂ ਕਰਕੇ ਲਗਾਤਾਰ ਭਰਤੀ ਕਰ ਰਹੇ ਸਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਸ ਇਜਲਾਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 2 ਦਸੰਬਰ ਦੇ ਹੁਕਮਨਾਮੇ ਮੁਤਾਬਿਕ ਗਲਤ ਕਹਿ ਰਹੇ ਸਨ।

ਪਰ ਅਕਾਲੀ ਦਲ ਇਹ ਸਾਰੀ ਪ੍ਰਕਿਰਆ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਕਰਦਾ ਹੋਇਆ ਪ੍ਰਧਾਨ ਦੀ ਚੋਣ ਕਰਵਾਉਣ ਜਾ ਰਿਹਾ ਹੈ। ਡੈਲੀਗੇਟਾਂ ਵੱਲੋਂ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਇਜਲਾਸ ਵਿਚ ਸ਼ਾਮਲ ਹੋਣ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ।

 

Leave a Reply

Your email address will not be published. Required fields are marked *