Randeep Bhangu Death: ਪੰਜਾਬੀ ਅਦਾਕਾਰ ਰਣਦੀਪ ਭੰਗੂ ਦਾ ਦੇਹਾਂਤ, ਕਈ ਫਿਲਮਾਂ ‘ਚ ਕਰ ਚੁੱਕੇ ਨੇ ਕੰਮ

All Latest NewsEntertainmentGeneral NewsNews FlashPunjab NewsTOP STORIES

 

Randeep Singh Bhangu Death: ‘ਉੱਚਾ ਪਿੰਡ’ ਅਤੇ ‘ਦੂਰਬੀਨ’ ਵਰਗੀਆਂ ਫਿਲਮਾਂ ਵਿਚ ਆਪਣੇ ਸ਼ਾਨਦਾਰ ਰੋਲ ਲਈ ਜਾਣੇ ਜਾਂਦੇ ਅਦਾਕਾਰ ਰਣਦੀਪ ਭੰਗੂ ਦੀ ਮੌਤ ਦੀ ਖ਼ਬਰ

ਚੰਡੀਗੜ੍ਹ-

ਕਈ ਫਿਲਮਾਂ ਵਿਚ ਕੰਮ ਕਰ ਚੁੱਕੇ ਪੰਜਾਬੀ ਅਦਾਕਾਰ ਰਣਦੀਪ ਸਿੰਘ ਭੰਗੂ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਹੀ ਲੱਗ ਸਕਿਆ।

ਦੱਸ ਦਈਏ ਕਿ ‘ਉੱਚਾ ਪਿੰਡ’ ਅਤੇ ‘ਦੂਰਬੀਨ’ ਵਰਗੀਆਂ ਫਿਲਮਾਂ ਵਿੱਚ ਆਪਣੇ ਸ਼ਾਨਦਾਰ ਰੋਲ ਲਈ ਜਾਣੇ ਜਾਂਦੇ ਅਦਾਕਾਰ ਰਣਦੀਪ ਭੰਗੂ ਦੀ ਮੌਤ ਦੀ ਖ਼ਬਰ ਨਾਲ ਪੰਜਾਬੀ ਇੰਡਸਟਰੀ ਵਿਚ ਸੋਗ ਦੀ ਲਹਿਰ ਹੈ।

ਰਣਦੀਪ ਸਿੰਘ ਭੰਗੂ ‘ਬਾਜਰੇ ਦਾ ਸਿੱਟਾ’, ‘ਦੂਰਬੀਨ’, ‘ਪ੍ਰਾਹੁਣਾ’, ‘ਉਨੀ ਇੱਕੀ’, ‘ਢੋਲ ਰੱਤੀ’, ‘ਮੇਰਾ ਬਾਬਾ ਨਾਨਕ’ ਅਤੇ ‘ਤਖ਼ਤਗੜ੍ਹ’ ਵਰਗੀਆਂ ਫਿਲਮਾਂ ਵਿੱਚ ਆਪਣੇ ਕੰਮ ਲਈ ਜਾਣੇ ਜਾਂਦੇ ਸਨ।

ਕਾਮੇਡੀਅਨ ਅਤੇ ਅਦਾਕਾਰ ਕਰਮਜੀਤ ਅਨਮੋਲ ਨੇ ਵੀ ਆਪਣੇ ਫੇਸਬੁੱਕ ਉਤੇ ਅਦਾਕਾਰ ਦੀ ਫੋਟੋ ਸਾਂਝੀ ਕਰਕੇ ਦੁੱਖ ਪ੍ਰਗਟ ਕੀਤਾ ਹੈ ਅਤੇ ਲਿਖਿਆ ਹੈ, ‘ਅਲਵਿਦਾ ਰਣਦੀਪ ਸਿੰਘ ਭੰਗੂ, ਵੀਰ ਵਾਹਿਗੁਰੂ ਤੁਹਾਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।’

 

Media PBN Staff

Media PBN Staff

Leave a Reply

Your email address will not be published. Required fields are marked *