ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਸਖ਼ਤ ਹੁਕਮ ਜਾਰੀ, ਹੁਣ ਜੇ ਗੈਰ ਹਾਜ਼ਰ ਹੋਏ ਤਾਂ….! ਪੜ੍ਹੋ ਤਿੰਨ ਪੱਤਰਾਂ ਦਾ ਹੁਕਮ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਭਗਵੰਤ ਮਾਨ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦੇ ਹੋਏ ਮੁਲਾਜ਼ਮਾਂ ਨੂੰ ਤਾੜਨਾ ਕੀਤੀ ਹੈ। ਪੰਜਾਬ ਸਰਕਾਰ ਨੇ ਆਪਣੇ ਜਾਰੀ ਕੀਤੇ ਗਏ ਹੁਕਮਾਂ ਦੇ ਵਿੱਚ ਡਿਊਟੀ ਤੋਂ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਜਾਰੀ ਕੀਤੇ ਹਨ।
ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਹੁਕਮਾਂ ਦੀ ਕਾਪੀ
ਸਰਕਾਰ ਦੁਆਰਾ ਜਾਰੀ ਕੀਤੇ ਗਏ ਹੁਕਮਾਂ ਵਿੱਚ ਸਾਫ਼ ਸਾਫ਼ ਲਿਖਿਆ ਹੋਇਆ ਹੈ ਕਿ ਜੇਕਰ ਕੋਈ ਮੁਲਾਜ਼ਮ ਡਿਊਟੀ ਤੋਂ ਗੈਰ ਹਾਜ਼ਰ ਪਾਇਆ ਗਿਆ ਤਾਂ, ਉਸ ਖਿਲਾਫ਼ ਸਖ਼ਤੀ ਦੇ ਨਾਲ ਕਾਰਵਾਈ ਕੀਤੀ ਜਾਵੇਗੀ।
ਹਾਲਾਂਕਿ ਇਸ ਪੱਤਰ ਤੋਂ ਠੀਕ ਇੱਕ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਟਰਾਂਸਪੋਰਟ ਮਹਿਕਮੇ ਦੇ ਮੁਲਾਜ਼ਮਾਂ ਨੂੰ ਆਨਲਾਈਨ ਬਾਇਓਮੈਟਰਿਕ ਰਾਹੀਂ ਹਾਜ਼ਰੀ ਲਾਉਣ ਦੇ ਹੁਕਮ ਜਾਰੀ ਕੀਤੇ ਸਨ।
ਇਸ ਲਿੰਕ ‘ਤੇ ਕਲਿੱਕ ਕਰਕੇ ਪੜ੍ਹੋ ਹੁਕਮਾਂ ਦੀ ਕਾਪੀ
ਪੰਜਾਬ ਸਰਕਾਰ ਦੇ ਇਨ੍ਹਾਂ ਤਾਜ਼ਾ ਹੁਕਮਾਂ ਤੇ ਕਿੰਨਾ ਕੁ ਮੁਲਾਜ਼ਮ ਅਮਲ ਕਰਦੇ ਨੇ ਅਤੇ ਸਰਕਾਰ ਗੈਰ ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਖਿਲਾਫ਼ ਕੀ ਐਕਸ਼ਨ ਲੈਂਦੀ ਹੈ, ਇਹ ਤਾਂ ਆਉਣ ਵਾਲਾ ਵੇਲਾ ਹੀ ਦੱਸੇਗਾ।



ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਸਖ਼ਤ ਹੁਕਮ ਜਾਰੀ, ਹੁਣ ਜੇ ਗੈਰ ਹਾਜ਼ਰ ਹੋਏ ਤਾਂ….! ਪੜ੍ਹੋ ਤਿੰਨ ਪੱਤਰਾਂ ਦਾ ਹੁਕਮ