All Latest NewsNews FlashPunjab News

ਸਾਡੇ ਦੇਸ਼ ਦੇ ਮੌਜੂਦਾ ਹਾਕਮ ਅੰਗਰੇਜ਼ਾਂ ਵਾਂਗ ਪਾੜੋ ਅਤੇ ਰਾਜ ਕਰੋ ਦੀਆਂ ਨੀਤੀਆਂ ਦੇ ਰਾਹ ਤੇ ਚੱਲਣ ਲੱਗੇ!

 

13 ਅਪ੍ਰੈਲ 1919 ਨੂੰ ਜ਼ਲਿਆਂ ਵਾਲਾ ਬਾਗ ਅੰਮ੍ਰਿਤਸਰ ਵਿੱਚ ਵਾਪਰੇ ਖੂਨੀ ਸਾਕੇ ਦੀ ਯਾਦ ਵਿੱਚ ਕੋਟਕਪੂਰਾ ਵਿਖੇ ਕੀਤੀ ਗਈ ਵਿਚਾਰ ਚਰਚਾ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਯੁੱਧ ਨਸ਼ਿਆਂ ਵਿਰੁੱਧ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਹੋ ਸਕਦਾ ਹੈ ਸਫਲ

ਪੰਜਾਬ ਨੈੱਟਵਰਕ, ਕੋਟਕਪੂਰਾ

ਜ਼ਲਿਆਂ ਵਾਲਾ ਬਾਗ ਦੇ ਖੂਨੀ ਸਾਕੇ ਦੇ ਵਾਪਰਨ ਨੂੰ 106 ਵਰ੍ਹੇ ਬੀਤ ਜਾਣ ਦੇ ਬਾਅਦ ਇਸ ਇਤਿਹਾਸਿਕ ਘਟਨਾ ਨੂੰ ਯਾਦ ਕਰਦੇ ਹੋਏ ਪੰਜਾਬ ਪੈਨਸ਼ਨਰਜ਼ ਯੂਨੀਅਨ ( ਰਜਿ: ) ਜ਼ਿਲ੍ਹਾ ਫਰੀਦਕੋਟ ਅਤੇ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੋਸਾਇਟੀ ( ਰਜਿ 🙂 ਕੋਟਕਪੂਰਾ ਵੱਲੋਂ
ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲ੍ਹਾ ਸਕੂਲ ਵਿਖੇ ਇੱਕ ਵਿਚਾਰ ਚਰਚਾ ਕਰਵਾਈ ਗਈ।

ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰ ਆਗੂ ਸਾਥੀ ਬਲਦੇਵ ਸਿੰਘ ਸਹਿਦੇਵ, ਕੁਲਵੰਤ ਸਿੰਘ ਚਾਨੀ, ਪ੍ਰੇਮ ਚਾਵਲਾ, ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਅਸ਼ੋਕ ਕੌਸ਼ਲ, ਗੁਰਿੰਦਰ ਸਿੰਘ ਮਹਿੰਦੀਰੱਤਾ, ਸੋਮ ਨਾਥ ਅਰੋੜਾ, ਪ੍ਰੋ ਹਰਬੰਸ ਸਿੰਘ ਪਦਮ, ਸੁਖਵਿੰਦਰ ਸਿੰਘ ਪੱਪੂ ਨੰਬਰਦਾਰ, ਮੁਲਾਜ਼ਮ ਆਗੂ ਹਰਵਿੰਦਰ ਸ਼ਰਮਾ ਅਤੇ ਜਸਵਿੰਦਰ ਸਿੰਘ ਬਰਾੜ ਨੇ ਅੱਜ ਦੇ ਦਿਨ ਸਬੰਧੀ ਇਤਿਹਾਸਿਕ ਹਵਾਲੇ ਦਿੰਦੇ ਹੋਏ 13 ਅਪ੍ਰੈਲ 1699 ਨੂੰ ਖਾਲਸਾ ਪੰਥ ਦੀ ਸਾਜਨਾ ਸਬੰਧੀ ਰੌਸ਼ਨੀ ਪਾਈ ਅਤੇ 220 ਸਾਲਾਂ ਬਾਅਦ 13 ਅਪ੍ਰੈਲ 1919 ਨੂੰ ਬਰਤਾਨਵੀ ਸਾਮਰਾਜ ਵੱਲੋਂ ਪੰਜਾਬ ਦੇ ਗਵਰਨਰ ਮਾਈਕਲ ਓਡਵਾਇਰ ਅਤੇ ਜਨਰਲ ਡਾਇਰ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਖੇ ਕੀਤੇ ਗਏ ਖੂਨੀ ਸਾਕੇ , ਜਿਸ ਵਿੱਚ ਸੈਂਕੜੇ ਬੇਦੋਸ਼ੇ ਵਿਅਕਤੀਆਂ ਨੂੰ ਆਪਣੀ ਜਾਨ ਗਵਾਉਣੀ ਪਈ ਸੀ, ਨੂੰ ਯਾਦ ਕਰਦੇ ਹੋਏ ਮੌਜੂਦਾ ਸਮੇਂ ਵਿੱਚ ਸਾਡੇ ਦੇਸ਼ ਦੇ ਹਾਕਮਾਂ ਵੱਲੋਂ ਲੋਕਾਂ ਵਿੱਚ ਧਰਮ ਅਤੇ ਜਾਤਾਂ ਦੇ ਨਾਂ ਤੇ ਪਾਈਆਂ ਜਾ ਰਹੀਆਂ ਵੰਡੀਆਂ ਪ੍ਰਤੀ ਗੰਭੀਰ ਚਿੰਤਾ ਦਾ ਪ੍ਰਗਟਾਵਾ ਕੀਤਾ।

ਬੁਲਾਰਿਆਂ ਨੇ ਸਮੁੱਚੇ ਦੇਸ਼ ਦੇ ਲੋਕਾਂ ਨੂੰ ਇਹਨਾਂ ਪ੍ਰਸਥਿਤੀਆਂ ਦਾ ਟਾਕਰਾ ਕਰਨ ਲਈ ਪੂਰੇ ਮੁਲਕ ਵਿੱਚ ਫਿਰਕੂ ਇੱਕਸੁਰਤਾ ਕਾਇਮ ਰੱਖਣ ਦੀ ਲੋੜ ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਗੈਰ ਰਸਮੀ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਲੈ ਕੇ ਹੀ ਸਫਲ ਬਣਾਇਆ ਜਾ ਸਕਦਾ ਹੈ। ਪੰਜਾਬ ਸਰਕਾਰ ਵੱਲੋਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਅੱਗੇ ਆਉਣ ਵਾਲੇ ਨੌਜਵਾਨਾਂ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ ਨਾਕਿ ਉਹਨਾਂ ਨੂੰ ਨਿਰਉਤਸ਼ਾਹਿਤ ਕਰਕੇ ਝੂਠੇ ਪੁਲਿਸ ਮੁੱਕਦਮੇਂ ਦਰਜ ਕਰਨੇ ਚਾਹੀਦੇ ਹਨ ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਚਰਨ ਸਿੰਘ ਮਾਨ ਇਕਬਾਲ ਸਿੰਘ ਮੰਘੇੜਾ ਤਰਸੇਮ ਨਰੂਲਾ, ਮਦਨ ਲਾਲ ਸ਼ਰਮਾ ਸੰਧਵਾਂ , ਗੇਜ ਰਾਮ ਭੌਰਾ, ਹਾਕਮ ਸਿੰਘ, ਮਲਕੀਤ ਸਿੰਘ ਢਿਲਵਾਂ ਕਲਾਂ , ਜਸਪਾਲ ਸਿੰਘ, ਸੁਖਦਰਸ਼ਨ ਸਿੰਘ ਗਿੱਲ, ਕੇਵਲ ਸਿੰਘ ਲੰਭਵਾਲੀ, ਗੁਲਵੰਤ ਸਿੰਘ ਔਲਖ ਦਰਸ਼ਨ ਸਿੰਘ ਫੌਜੀ, ਹਰਨੇਕ ਸਿੰਘ ਸਾਹੋਕੇ ਅਤੇ ਰੰਜੀਵ ਸ਼ਰਮਾ ਸੇਵਾ ਮੁਕਤ ਮਾਸ ਮੀਡੀਆ ਅਫਸਰ ਸਿਹਤ ਵਿਭਾਗ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *