ਵੱਡੀ ਖ਼ਬਰ: ਪ੍ਰਤਾਪ ਸਿੰਘ ਬਾਜਵਾ ਖ਼ਿਲਾਫ FIR ਦਰਜ
ਚੰਡੀਗੜ੍ਹ
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਲੰਘੇ ਦਿਨ ਨਿੱਜੀ ਚੈਨਲ ਉੱਤੇ ਬੰਬ ਬਾਰੇ ਦਿੱਤੇ ਬਿਆਨ ਤੋਂ ਬਾਅਦ ਪੰਜਾਬ ਪੁਲੀਸ ਨੇ ਉਨ੍ਹਾਂ ਖ਼ਿਲਾਫ਼ ਮੁਹਾਲੀ ਵਿੱਚ ਐਫਆਈਆਰ ਦਰਜ ਕਰ ਲਈ ਹੈ।
ਉਨ੍ਹਾਂ ’ਤੇ ਪੁਲੀਸ ਨੂੰ ਸਹੀ ਜਾਣਕਾਰੀ ਨਾ ਦੇਣ ਤੇ ਗੁੰਮਰਾਹ ਕਰਨ ਤੋਂ ਇਲਾਵਾ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਖਤਰੇ ਵਿਚ ਪਾਉਣ ਦੇ ਦੋਸ਼ ਵੀ ਲਾਏ ਗਏ ਹਨ।
ਇਸ ਤੋਂ ਪਹਿਲਾਂ ਪੰਜਾਬ ਪੁਲੀਸ ਦੇ ਦੋ ਅਧਿਕਾਰੀਆਂ ਨੇ ਬਾਜਵਾ ਤੋਂ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਚ ਪੁੱਛ ਪੜਤਾਲ ਕੀਤੀ ਹੈ।
ਇਨ੍ਹਾਂ ਪੁਲੀਸ ਅਧਿਕਾਰੀਆਂ ਨੇ ਬਾਜਵਾ ਤੋਂ ਬੰਬ ਵਾਲੇ ਬਿਆਨ ਬਾਰੇ ਸਵਾਲ ਜਵਾਬ ਕੀਤੇ ਸਨ ਪਰ ਬਾਜਵਾ ਨੇ ਇਨ੍ਹਾਂ ਨੂੰ ਕੋਈ ਜਾਣਕਾਰੀ ਨਾ ਦਿੱਤੀ।
ਪੁਲਿਸ ਨੇ ਮੇਰੇ ਤੋਂ ਸੂਤਰਾਂ ਬਾਰੇ ਪੁੱਛਿਆ ਗਿਆ – ਬਾਜਵਾ
ਪ੍ਰਤਾਪ ਸਿੰਘ ਬਾਜਵਾ ਨੇ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਘਰ ਦੋ ਪੁਲੀਸ ਅਧਿਕਾਰੀ ਪੁੱਛਗਿੱਛ ਲਈ ਆਏ ਸਨ, ਜਿਨ੍ਹਾਂ ਨਾਲ ਉਨ੍ਹਾਂ ਨੇ ਸਾਰੀ ਜਾਣਕਾਰੀ ਸਾਂਝੀ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪੁਲੀਸ ਵੱਲੋਂ ਇਹ ਜਾਣਕਾਰੀ ਦੇਣ ਵਾਲੇ ਸੂਤਰਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਨਾਮ ਦੱਸਣ ਤੋਂ ਜ਼ਰੂਰ ਇਨਕਾਰ ਕੀਤਾ ਹੈ। Tribune