All Latest NewsNews FlashPunjab NewsTOP STORIES

ਵੱਡੀ ਖ਼ਬਰ: ਇਤਿਹਾਸਿਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਦਅਬੀ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦੇ ਮੁਤਾਬਿਕ, ਇਤਿਹਾਸਿਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਇਕ ਵਿਅਕਤੀ ਦੇ ਵਲੋਂ ਕਥਿਤ ਤੌਰ ਤੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ।

ਮੀਡੀਆ ਨੂੰ ਦਿੱਤੇ ਬਿਆਨ ਵਿਚ ਪੁਲਿਸ ਅਫ਼ਸਰ ਜੱਸਾ ਸਿੰਘ ਨੇ ਦੱਸਿਆ ਕਿ, ਕਰਮਜੀਤ ਸਿੰਘ ਨਾਂਅ ਦਾ ਵਿਅਕਤੀ ਜੋ ਪਹਿਲਾਂ ਵੀ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਆਉਂਦਾ ਸੀ ਅਤੇ 10-15 ਸਾਲਾਂ ਤੋਂ ਇਥੇ ਸੇਵਾ ਕਰ ਰਿਹਾ ਸੀ।

ਪੁਲਿਸ ਮੁਤਾਬਿਕ, ਅੱਜ ਅਚਾਨਕ ਕਰਮਜੀਤ ਸਿੰਘ ਦੇ ਵਲੋਂ ਗੁਰਦੁਆਰਾ ਸਾਹਿਬ ਦੇ ਅੰਦਰ ਆਇਆ ਅਤੇ ਉਹਨੇ ਆਉਂਦੇ ਸਾਰ ਹੀ ਗੁਟਕਾ ਸਾਹਿਬ ਦੀ ਬੇਅਦਬੀ ਕਰਦਿਆਂ ਹੋਇਆ, ਅੰਗ ਪਾੜ ਦਿੱਤੇ ਗਏ।

ਪੁਲਿਸ ਦਾ ਕਹਿਣਾ ਹੈ ਕਿ, ਮੁਲਜ਼ਮ ਕਰਮਜੀਤ ਸਿੰਘ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਉਹਦੇ ਖਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ, ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *