ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਕਰੇਗੀ ਸਿੱਖਿਆ ਵਿਭਾਗ ਦਾ ਘਿਰਾਉ – ਵਿਕਾਸ ਸਾਹਨੀ
ਸਰਕਾਰ ਤੇ ਪ੍ਰਸਾਸ਼ਨ ਝੂਠਾਂ ਦੀ ਕਠਪੁਤਲੀ, ਮੀਟਿੰਗ ਦੇਣ ਦਾ ਲਾਰਾ ਲਾ ਕੇ ਸੰਘਰਸ਼ ਨੂੰ ਦਬਾਉਣ ਦੇ ਰੋਹ ਵਿੱਚ- ਸਾਹਨੀ
ਪੰਜਾਬ ਨੈੱਟਵਰਕ, ਬਰੇਟਾ
ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋ ਆਪਣੀ ਬਹਾਲੀ ਨੂੰ ਲੈਕੇ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ।
ਜਥੇਬੰਦੀ ਨੂੰ ਫਰਵਰੀ ਮਹੀਨੇ ਦੌਰਾਨ ਹੋਈ ਸਬ ਕਮੇਟੀ ਪੰਜਾਬ ਨਾਲ ਮੀਟਿੰਗ ਵਿਚ ਉਹਨਾਂ ਨੂੰ ਬਹਾਲੀ ਸਬੰਧੀ ਪੱਕਾ ਹੱਲ਼ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਬਹਾਲੀ ਦੇ ਪ੍ਰੋਸੈਸ ਨੂੰ ਪੂਰਾ ਕਰਦੇ ਹੋਇਆ ਅਪ੍ਰੈਲ ਮਹੀਨੇ ਵਿੱਚ ਸਬ ਕਮੇਟੀ, ਪੰਜਾਬ ਨਾਲ ਦੁਬਾਰਾ ਅਪ੍ਰੈਲ ਦੇ ਪਹਿਲੇ ਹਫਤੇ ਮੀਟਿੰਗ ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ ਪ੍ਰੰਤੂ ਅਜੇ ਤੱਕ ਕੋਈ ਮੀਟਿੰਗ ਮੁਹਈਆ ਨਹੀ ਕਰਵਾਈ ਗਈ ਹੈ ।
ਉਸ ਤੋਂ ਬਿਨਾਂ ਸਾਡੀ ਜਥੇਵਦੀ ਵੱਲੋ 15 ਅਪ੍ਰੈਲ ਨੂੰ ਪ੍ਰਦਰਸ਼ਨ ਕਰਨਾ ਸੀ ਉਹ ਮੋਹਾਲੀ ਪ੍ਰਸਾਸ਼ਨ ਵੱਲੋ ਝੂਠੀ ਮੀਟਿੰਗ ਦਾ ਲਾਰਾ ਲਗਾ ਕੇ ਕੈਂਸਲ ਕਰਵਾਤਾ ਜਿਸ ਦੇ ਰੋਸ ਵਜੋਂ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋ 17 ਅਪ੍ਰੈਲ 2025 ਨੂੰ ਸੂਬਾ ਪੱਧਰੀ ਇਕੱਠ ਕਰਕੇ ਮੁੱਖ ਦਫ਼ਤਰ ਸਿੱਖਿਆ ਵਿਭਾਗ ਦਾ ਘਿਰਾਉ ਕੀਤਾ ਜਾਵੇਗਾ।
ਸੂਬਾ ਪ੍ਰਧਾਨ ਸਾਹਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੌਕਰੀਆਂ ਦੇ ਨਾਂ ਤੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ ਤੇ ਅਧਿਆਪਕਾ ਨੂੰ ਸੜਕਾ ਤੇ ਰੁਲਣ ਲਈ ਮਜ਼ਬੂਰ ਕਰ ਰਹੀ ਹੈ ਇਸ ਮੌਕੇ ਤੇ ਲਖਵਿੰਦਰ ਕੋਰ, ਕਿਰਨਾ ਕੋਰ, ਅਮਨਦੀਪ ਕੋਰ, ਵਰੁਨ ਖੇੜਾ, ਗੁਰਪ੍ਰੀਤ ਸਿੰਘ, ਜਸਵਿੰਦਰ ਕੋਰ, ਮਨਿੰਦਰ ਮਾਨਸਾ, ਗੁਰਸੇਵਕ ਸਿੰਘ, ਕਾਂਤਾ ਰਾਣੀ, ਵਜ਼ੀਰ ਸਿੰਘ, ਹਰਮਨਜੀਤ ਕੌਰ, ਅੰਗਰੇਜ਼ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ ਅਤੇ ਰਕਿੰਦਰਜੀਤ ਕੌਰ ਆਦਿ ਹਾਜ਼ਰ ਸਨ ।