ਵੱਡੀ ਖਬਰ: ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਦੇ ਵਧੀਕ ਸਕੱਤਰ ਦਾ ਤਬਾਦਲਾ
ਪੰਜਾਬ ਨੈਟਵਰਕ ਚੰਡੀਗੜ੍ਹ
ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵੱਲੋਂ ਅੱਜ ਪੰਜ ਆਈਏਐਸ ਇੱਕ ਆਈਐਫਐਸ ਅਤੇ ਇੱਕ ਪੀਸੀਐਸ ਅਫਸਰ ਦਾ ਤਬਾਦਲਾ ਕੀਤਾ ਗਿਆ ਹੈ।
ਇਹਨਾਂ ਵਿੱਚ ਸਿੱਖਿਆ ਵਿਭਾਗ ਦੇ ਵਧੀਕ ਸਕੱਤਰ ਦਾ ਨਾਮ ਵੀ ਸ਼ਾਮਿਲ ਹੈ।
ਸੂਬਾ ਸਰਕਾਰ ਦੇ ਵੱਲੋਂ ਸਿੱਖਿਆ ਵਿਭਾਗ ਦੇ ਵਧੀਕ ਸਕੱਤਰ ਆਈਐਫਐਸ ਅਫਸਰ ਚਰਚਿਲ ਕੁਮਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਆਈਐਫਐਸ ਅਫਸਰ ਸ੍ਰੀਮਤੀ ਕਲਪਨਾ ਕੇ ਨੂੰ ਹੁਣ ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵਧੀਕ ਸਕੱਤਰ ਲਗਾਇਆ ਗਿਆ ਹੈ।
ਇੱਥੇ ਦੱਸਣਾ ਬਣਦਾ ਹੈ ਕਿ ਇਹ ਅਹੁਦਾ ਇਸ ਤੋਂ ਪਹਿਲਾਂ ਆਈਐਫਐਸ ਅਧਿਕਾਰੀ ਚਰਚਿਲ ਕੁਮਾਰ ਕੋਲ ਸੀ।
ਇੱਥੇ ਜ਼ਿਕਰ ਕਰ ਦਈਏ ਕਿ ਚਰਚਿਲ ਕੁਮਾਰ ਨੂੰ ਜਦੋਂ ਪੰਜਾਬ ਸਰਕਾਰ ਦੇ ਵੱਲੋਂ ਸਿੱਖਿਆ ਵਿਭਾਗ ਦਾ ਵਧੀਕ ਸਕੱਤਰ ਲਗਾਇਆ ਗਿਆ ਸੀ ਤਾਂ ਉਸ ਵੇਲੇ ਵਿਰੋਧੀ ਧਿਰ ਨੇ ਕਈ ਤਰ੍ਹਾਂ ਦੇ ਸਵਾਲ ਖੜੇ ਕੀਤੇ ਸਨ।
ਖ਼ੈਰ, ਪੰਜਾਬ ਸਰਕਾਰ ਦੇ ਵੱਲੋਂ ਅੱਜ ਕੀਤੀ ਗਈ ਪ੍ਰਸ਼ਾਸਨਿਕ ਤਬਦੀਲੀ ਦੇ ਚਲਦਿਆਂ ਅਨੇਕਾਂ ਸਵਾਲ ਖੜੇ ਹੋਣੇ ਲਾਜ਼ਮੀ ਹਨ।