Big Breaking: ਪੰਜਾਬ ਸਰਕਾਰ ਨੇ ਸਕੂਲ ਸਿੱਖਿਆ ਵਿਭਾਗ ਦਾ ਡਾਇਰੈਕਟਰ ਬਦਲਿਆ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਵੱਲੋਂ ਸਕੂਲ ਸਿੱਖਿਆ ਵਿਭਾਗ (ਸਕੈਂਡਰੀ) ਦਾ ਡਾਇਰੈਕਟਰ ਬਦਲ ਦਿੱਤਾ ਗਿਆ ਹੈ। ਜਾਣਕਾਰੀ ਦੇ ਮੁਤਾਬਕ ਸਿੱਖਿਆ ਵਿਭਾਗ ਦਾ ਨਵਾਂ ਡਾਇਰੈਕਟਰ ਗੁਰਿੰਦਰ ਸਿੰਘ ਸੋਢੀ ਪੀਸੀਐਸ ਅਧਿਕਾਰੀ ਨੂੰ ਲਗਾਇਆ ਗਿਆ ਹੈ।
ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਗੁਰਿੰਦਰ ਸਿੰਘ ਸੋਢੀ ਨੂੰ ਚੰਡੀਗੜ੍ਹ ਪ੍ਰਸ਼ਾਸਨ ਪਾਸੋਂ ਰੀ-ਪੈਟਰੀਏਟ ਹੋਣ ‘ਤੇ ਉਹਨਾਂ ਨੂੰ ਸਿੱਖਿਆ ਵਿਭਾਗ ਦੇ ਵਿੱਚ ਡਾਇਰੈਕਟਰ ਦਾ ਅਹੁਦਾ ਦਿੱਤਾ ਗਿਆ ਹੈ।
ਹੁਕਮਾਂ ਦੀ ਮੰਨੀਏ ਤਾਂ ਪੰਜਾਬ ਸਰਕਾਰ ਨੇ ਜਿਹੜੇ ਪੰਜ ਆਈਏਐਸ ਇੱਕ ਆਈਐਫਐਸ ਅਫਸਰ ਅਤੇ ਇੱਕ ਪੀਸੀਐਸ ਅਫਸਰ ਦਾ ਤਬਾਦਲਾ ਕੀਤਾ ਗਿਆ ਹੈ ਉਹਨਾਂ ਦੇ ਵਿੱਚ ਗਿਰੀਸ਼ ਦਿਆਲਨ ਆਈਏਐਸ ਸਕੱਤਰ ਪ੍ਰਸੋਨਲ ਨੂੰ ਰਿਪੋਰਟ ਕਰਨ ਲਈ ਕਿਹਾ ਗਿਆ ਹੈ, ਉਹਨਾਂ ਦੀ ਤੈਨਾਤੀ ਦੇ ਹੁਕਮ ਬਾਅਦ ਵਿੱਚ ਜਾਰੀ ਕੀਤੇ ਜਾਣਗੇ।
ਇਸ ਦੇ ਨਾਲ ਹੀ ਆਈਐਫਐਸ ਅਧਿਕਾਰੀ ਚਰਚਿਲ ਕੁਮਾਰ ਅਗਲੀ ਤੈਨਾਤੀ ਤੱਕ ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵਿਖੇ ਹਾਜ਼ਰੀ ਰਿਪੋਰਟ ਪੇਸ਼ ਕਰਨਗੇ।