ਪੰਜਾਬ ਦੇ ਅਧਿਕਾਰੀਆਂ/ ਕਰਮਚਾਰੀਆਂ ਲਈ ਅਹਿਮ ਖ਼ਬਰ! ਮਾਨ ਸਰਕਾਰ ਨੇ ਜਾਰੀ ਕੀਤਾ ਨਵਾਂ ਪੱਤਰ, ਪੜ੍ਹੋ ਵੇਰਵਾ
ਪੰਜਾਬ ਨੈਟਵਰਕ ਚੰਡੀਗੜ੍ਹ
ਪੰਜਾਬ ਦੀ ਭਗਵੰਤ ਮਾਨ ਸਰਕਾਰ ਦੇ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਲਈ ਇੱਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।
ਜਾਰੀ ਕੀਤੇ ਗਏ ਪੱਤਰ ਅਨੁਸਾਰ ਗਰੁੱਪ ਏ, ਗਰੁੱਪ ਬੀ, ਗਰੁੱਪ ਸੀ ਅਤੇ ਗਰੁੱਪ ਡੀ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਸਾਲ 2024- 2025 ਦੀਆਂ “ਏ ਪੀ ਏ ਆਰਜ” ਲਿਖਣ ਦੀ ਸਮੇਂ ਸਾਰਣੀ ਵਿੱਚ ਵਾਧਾ ਕੀਤਾ ਗਿਆ ਹੈ।
ਸਰਕਾਰ ਦੇ ਵੱਲੋਂ ਇਹ ਆਦੇਸ਼ ਸੂਬੇ ਦੇ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਾਂ ਦੇ ਕਮਿਸ਼ਨਰਾਂ, ਰਜਿਸਟਰਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ, ਡਿਪਟੀ ਕਮਿਸ਼ਨਰਾਂ ਅਤੇ ਉਪ ਡਿਵੀਜ਼ਨਲ ਮਜਿਸਟਰੇਟ ਪੰਜਾਬ ਨੂੰ ਜਾਰੀ ਕੀਤੇ ਗਏ ਹਨ।
ਜਾਰੀ ਕੀਤੇ ਗਏ ਇਸ ਪੱਤਰ ਦੇ ਮੁਤਾਬਕ, ਕਾਡਰ ਕੰਟਰੋਲਿੰਗ ਅਥਾਰਟੀ ਵੱਲੋਂ ਪਰਫਾਰਮਾਂ ਅਪਲੋਡ ਏਪੀਏਆਰਜ ਕਰਨ ਦੀ ਮਿਤੀ ਜੋ ਕਿ ਪਹਿਲਾਂ 10 ਅਪ੍ਰੈਲ 2025 ਸੀ, ਉਸਨੂੰ ਵਧਾ ਕੇ ਹੁਣ ਸਰਕਾਰ ਦੇ ਵੱਲੋਂ 21 ਅਪ੍ਰੈਲ 2025 ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤਾ ਹੈ ਕਿ, ਇਹਨਾਂ ਹੁਕਮਾਂ ਦੀ ਇਨ ਬਿਨ ਪਾਲਣਾ ਕੀਤੀ ਜਾਵੇ।