ਵੱਡੀ ਖ਼ਬਰ: ਪੰਜਾਬ ਸਰਕਾਰ ਦੇ ਚੀਫ਼ ਗਵਰਨੈਂਸ ਅਫ਼ਸਰ ਨੇ ਦਿੱਤਾ ਅਸਤੀਫ਼ਾ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਦੇ ਚੀਫ਼ ਗਵਰਨੈਂਸ ਅਫ਼ਸ ਨਵਲ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੂੰ ਪ੍ਰਸ਼ਾਸਕੀ ਸੁਧਾਰ ਤੇ ਆਈ ਟੀ ਵਿਭਾਗ ਵਿਚ ਤਾਇਨਾਤ ਕੀਤਾ ਗਿਆ ਸੀ ਤੇ ਸਾਰੇ ਹੀ ਸਰਕਾਰੀ ਵਿਭਾਗ ਉਹਨਾਂ ਨੂੰ ਰਿਪੋਰਟ ਕਰਦੇ ਸਨ।
ਉਹਨਾਂ ਦੀ ਨਿਯੁਕਤੀ ਵਾਸਤੇ ਤਕਰੀਬਨ ਦੋ ਸਾਲ ਪਹਿਲਾਂ ਚੀਫ ਗਵਰਨੈਂਸ ਅਫਸਰ ਦੀ ਆਸਾਮੀ ਦੀ ਸਿਰਜਣਾ ਕੀਤੀ ਗਈ ਸੀ।
ਉਹਨਾਂ ਨੂੰ ਅਕਸਰ ਮੁੱਖ ਸਕੱਤਰ ਵੱਲੋਂ ਲਈਆਂ ਜਾਂਦੀਆਂ ਮੀਟਿੰਗਾਂ ਵਿਚ ਵੇਖਿਆ ਜਾਂਦਾ ਸੀ ਤੇ ਇਹ ਇਕ ਵਾਰ ਸਿਆਸੀ ਮੁੱਦਾ ਵੀ ਬਣ ਗਿਆ ਸੀ। ਦੱਸਿਆ ਜਾਂਦਾ ਹੈ ਕਿ ਉਹਨਾਂ ਨਿੱਜੀ ਕਾਰਣਾਂ ਦਾ ਹਵਾਲਾ ਦੇ ਕੇ ਅਸਤੀਫਾ ਦਿੱਤਾ ਹੈ।
ਨਵਲ ਅਗਰਵਾਲ ਦੀ Linkedin ਪ੍ਰੋਫ਼ਾਈਲ ਦੇ ਮੁਤਾਬਿਕ, ਉਨ੍ਹਾਂ ਕੋਲ ਸ਼ਾਸਨ ਸਲਾਹ-ਮਸ਼ਵਰੇ ਵਿੱਚ ਇੱਕ ਦਹਾਕੇ ਤੋਂ ਵੱਧ ਦਾ ਤਜਰਬਾ ਹੈ, ਨੀਤੀ ਨਿਰਮਾਣ ਅਤੇ ਲਾਗੂਕਰਨ ਨੂੰ ਬਿਹਤਰ ਬਣਾਉਣ, ਪਾਲਣਾ ਦੇ ਬੋਝ ਨੂੰ ਘਟਾਉਣ ਅਤੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਰਕਾਰਾਂ ਅਤੇ ਹਿੱਸੇਦਾਰਾਂ ਨਾਲ ਕੰਮ ਕਰਨਾ।
ਉਨ੍ਹਾਂ ਕੋਲ ਆਈਆਈਟੀ ਖੜਗਪੁਰ ਤੋਂ ਕੈਮੀਕਲ ਇੰਜੀਨੀਅਰਿੰਗ ਵਿੱਚ ਦੋਹਰੀ ਡਿਗਰੀ ਹੈ ਅਤੇ ਅਸ਼ੋਕਾ ਯੂਨੀਵਰਸਿਟੀ ਤੋਂ ਲਿਬਰਲ ਸਟੱਡੀਜ਼ ਅਤੇ ਲੀਡਰਸ਼ਿਪ ਵਿੱਚ ਪੋਸਟ ਗ੍ਰੈਜੂਏਟ ਡਿਪਲੋਮਾ ਹੈ।
ਦੱਸ ਦਈਏ ਕਿ ਉਹ ਇਸ ਵੇਲੇ ਪੰਜਾਬ ਸਰਕਾਰ ਵਿੱਚ ਮੁੱਖ ਸ਼ਾਸਨ ਅਧਿਕਾਰੀ ਵਜੋਂ ਤੈਨਾਤ ਸਨ।