ਡੀ.ਟੀ.ਐਫ ਪੰਜਾਬ ਜ਼ਿਲ੍ਹਾ ਇਕਾਈ ਅੰਮ੍ਰਿਤਸਰ ਵੱਲੋਂ ਸਾਥੀ ਲਖਵਿੰਦਰ ਸਿੰਘ ਦੇ ਭਰਾ ਦੀ ਮੌਤ ‘ਤੇ ਡੂੰਗੇ ਦੁੱਖ ਦਾ ਪ੍ਰਗਟਾਵਾ
ਜ਼ਿਲ੍ਹਾ ਅੰਮ੍ਰਿਤਸਰ ਦੇ ਸਾਬਕਾ ਜਨਰਲ ਸਕੱਤਰ ਦੇ ਭਰਾ ਦੇ ਅਕਾਲ ਚਲਾਣੇ ਤੇ ਵਿਛੜੀ ਰੂਹ ਨੂੰ ਸ਼ਰਾਧਾਂਜਲੀ/ ਭੋਗ 17 ਅਪ੍ਰੈਲ ਨੂੰ- ਡੀ.ਟੀ.ਐਫ
ਸਾਥੀ ਲਖਵਿੰਦਰ ਸਿੰਘ ਗਿੱਲ ਦੇ ਭਰਾ ਦੀ ਅੰਤਿਮ ਅਰਦਾਸ ਮੌਕੇ ਸ਼ਾਮਿਲ ਹੋਣ ਦੀ ਅਪੀਲ- ਡੀ.ਟੀ.ਐਫ
ਪੰਜਾਬ ਨੈੱਟਵਰਕ, ਅੰਮ੍ਰਿਤਸਰ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੀ ਇਕ ਮੀਟਿੰਗ ਸੂਬਾ ਵਿੱਤ ਸਕੱਤਰ-ਕਮ-ਜਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਦੀ ਅਗਵਾਈ ਵਿੱਚ ਕੀਤੀ ਗਈ।
ਮੀਟਿੰਗ ਸਬੰਧੀ ਕਾਰਵਾਈ ਜਾਰੀ ਕਰਦੇ ਹੋਏ ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ ਨੇ ਬੜੇ ਦੁੱਖੀ ਹਿਰਦੇ ਨਾਲ ਦੱਸਿਆ ਕਿ ਡੀ.ਟੀ.ਐਫ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਸਾਬਕਾ ਜਨਰਲ ਸਕੱਤਰ ਸਾਥੀ ਲਖਵਿੰਦਰ ਸਿੰਘ ਗਿੱਲ ਦੇ ਭਰਾ ਸਰਦਾਰ ਰਣਜੀਤ ਸਿੰਘ, ਜਿਨਾਂ ਦਾ ਮਿਤੀ 8 ਅਪ੍ਰੈਲ 2025 ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ ਅਤੇ ਉਹਨਾਂ ਦਾ ਭੋਗ/ ਅੰਤਿਮ ਅਰਦਾਸ ਕੱਲ ਮਿਤੀ 17 ਅਪ੍ਰੈਲ 2025 ਦਿਨ ਵੀਰਵਾਰ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਉਹਨਾਂ ਦੇ ਪਿੰਡ ਸੈਂਸਰਾ ਪੱਤੀ ਦਾਊਕੇ ਤਹਿਸੀਲ ਅਜਨਾਲਾ ਅੰਮ੍ਰਿਤਸਰ ਵਿਖੇ ਹੋਏਗਾ, ਦੀ ਯਾਦ ਵਿੱਚ ਸਮੁੱਚੀ ਜਿਲ੍ਹਾ ਕਮੇਟੀ ਵੱਲੋਂ ਦੋ ਮਿੰਟ ਦਾ ਮੌਨ ਰੱਖ ਕੇ ਵਿਛੜੀ ਰੂਹ ਨੂੰ ਜਿੱਥੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਉਥੇ ਸਮੂਹ ਜ਼ਿਲ੍ਹਾ ਅਹੁਦੇਦਾਰਾਂ ਨੂੰ ਇਸ ਭੋਗ ਦੇ ਪ੍ਰੋਗਰਾਮ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸੂਬਾ ਪ੍ਰਧਾਨ ਸਾਥੀ ਵਿਕਰਮਦੇਵ ਸਿੰਘ ਅਤੇ ਸੂਬਾ ਜਨਰਲ ਸਕੱਤਰ ਮਹਿੰਦਰ ਕੌੜਿਆਵਾਲੀ ਦਾ ਸ਼ੋਕ ਸੰਦੇਸ਼ ਵੀ ਪੜ੍ਹ ਕੇ ਸੁਣਾਇਆ ਗਿਆ ਅਤੇ ਵਿਛੜੀ ਰੂਹ ਦੀ ਕਲਿਆਣਤਾ ਲਈ ਅਰਦਾਸ ਵੀ ਕੀਤੀ ਗਈ।
ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸਾਬਕਾ ਸੂਬਾ ਕਮੇਟੀ ਪ੍ਰਧਾਨਾਂ ਸਾਥੀ ਭੁਪਿੰਦਰ ਸਿੰਘ ਵੜੈਚ, ਅਮਰਜੀਤ ਸ਼ਾਸਤਰੀ, ਦਵਿੰਦਰ ਸਿੰਘ ਪੂਨੀਆ, ਸੁਖਰਾਜ ਸਿੰਘ ਸਰਕਾਰੀਆ, ਅਮਰਜੀਤ ਸਿੰਘ ਭੱਲਾ, ਅਮਰਜੀਤ ਸਿੰਘ ਵੇਰਕਾ, ਸਵਿੰਦਰ ਸਿੰਘ ਭੰਗਾਲੀ, ਡੀ.ਐਮ.ਐਫ ਦੇ ਸੂਬਾ ਪ੍ਰਧਾਨ ਸਾਥੀ ਜਰਮਨਜੀਤ ਸਿੰਘ ਛੱਜਲਵੱਡੀ, ਹਰਜਾਪ ਸਿੰਘ ਬੱਲ, ਗੁਰਦੇਵ ਸਿੰਘ, ਚਰਨਜੀਤ ਸਿੰਘ ਰੱਜਧਾਨ, ਡਾ. ਗੁਰਦਿਆਲ ਸਿੰਘ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਸੁਖਜਿੰਦਰ ਸਿੰਘ ਜੱਬੋਵਾਲ, ਰਾਕੇਸ਼ ਕੁਮਾਰ, ਵਿਪਨ ਰਿਖੀ ਆਦਿ ਵੱਲੋਂ ਪ੍ਰਾਪਤ ਸ਼ੋਕ ਸੰਦੇਸ਼ ਅਨੁਸਾਰ ਇਸ ਸ਼ੋਕ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਰਣਜੀਤ ਸਿੰਘ ਜੀ ਦੇ ਜੀਵਨ ਵਿੱਚ ਕੀਤੇ ਚੰਗੇ ਕੰਮਾਂ ਨੂੰ ਯਾਦ ਕੀਤਾ।