ਸਿੱਖਿਆ ਕ੍ਰਾਂਤੀ ਫੋਕੀ ਡਰਾਮੇਬਾਜ਼ੀ! ਡੀਟੀਐਫ਼ ਨੇ ਲਾਏ ਗੰਭੀਰ ਦੋਸ਼, ਫ਼ੂਕਿਆ ਪੁਤਲਾ
ਡੀ ਟੀ ਐਫ ਨੇ ਫੂਕਿਆ ਅਖੌਤੀ ਸਿੱਖਿਆ ਕ੍ਰਾਂਤੀ ਦਾ ਪੁਤਲਾ
ਪੰਜਾਬ ਨੈੱਟਵਰਕ, ਮਾਨਸਾ
ਸੂਬੇ ਭਰ ਦੇ ਸਕੂਲਾਂ ਵਿੱਚ ਅਖੌਤੀ ਸਿੱਖਿਆ ਕ੍ਰਾਂਤੀ ਦੇ ਨਾਮ ਹੇਠ ਨੀਂਹ ਪੱਥਰਾਂ ਅਤੇ ਉਦਘਾਟਨੀ ਸਮਾਰੋਹਾਂ ਦੀ ਝੜੀ ਲਾਉਣ ਵਾਲੀ ਆਪ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ ਅਧਿਆਪਕ ਜੱਥੇਬੰਦੀਆਂ ਵੱਲੋਂ ਰੋਸ਼ ਪ੍ਰਦਰਸਨ ਕੀਤਾ ਗਿਆ।
ਡੈਮੋਕ੍ਰੈਟਿਕ ਟੀਚਰਜ਼ ਫਰੰਟ , ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਤੇ ਵਾਅਦਾ ਖਿਲਾਫੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਕੰਪਿਊਟਰ ਅਧਿਆਪਕ, ਵਲੰਟੀਅਰ ਕੈਟਾਗਰੀ ਦੇ ਅਧਿਆਪਕ ਅਤੇ ਐਨ,ਐੱਸ ਕਿਉਂ,ਐੱਫ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਲਗਾਤਾਰ ਆਨਾ ਕਾਨੀ ਕੀਤੀ ਜਾ ਰਹੀ ਹੈ|
ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਵਿੱਚ ਡੀ ਟੀ ਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ ਨੇ ਕਿਹਾ ਆਪਣੇ ਸੰਬੋਧਨ ਦੌਰਾਨ ਪੁਰਾਣੀ ਪੈਨਸ਼ਨ ਬਹਾਲੀ ਦਾ ਮੁੱਦਾ ਠੰਡੇ ਬਸਤੇ ਪਾਉਣ ਅਤੇ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ।
ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਵਾਲੀ ਸਰਕਾਰ ਹਾਲੇ ਤੱਕ ਅਧਿਆਪਕਾਂ ਨੂੰ ਮਾਰਚ ਮਹੀਨੇ ਦੀ ਤਨਖਾਹ ਜਾਰੀ ਨਹੀਂ ਕਰ ਸਕੀ। ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਕੱਟੇ ਹੋਏ ਭੱਤਿਆਂ ਨੂੰ ਬਹਾਲ ਕਰਨ ਏ,ਸੀ,ਪੀ, ਸਕੀਮ ਨੂੰ ਲਾਗੂ ਕਰਨ ਅਤੇ ਨਵੇਂ ਤਨਖਾਹ ਸਕੇਲਾਂ ਤਹਿਤ ਤਨਖਾਹ ਕਟੌਤੀ ਰੱਦ ਕਰਨ ਤੋਂ ਇਨਕਾਰੀ ਹੋ ਚੁੱਕੀ ਹੈ। ਉਨ੍ਹਾਂ ਆਦਰਸ਼ ਸਕੂਲ ਚਾਉਕੇ ਦੀ ਭਰਿਸ਼ਟ ਪ੍ਰਬੰਧਕੀ ਕਮੇਟੀ ਵੱਲੋਂ ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਆਤੇ ਹੱਕ ਮੰਗਦੇ ਅਧਿਆਪਕਾਂ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ਜ਼ਬਰੀ ਜੇਲੀਂ ਡੱਕਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਲਿਫਾਫੇਬਾਜ਼ੀ ਲੋਕਾਂ ਸਾਹਮਣੇ ਆ ਚੁੱਕੀ ਹੈ ਜ਼ੋ ਕਿ ਜ਼ਿਆਦਾ ਦੇਰ ਨਹੀਂ ਚੱਲੇਗੀ।
ਡੀ ਟੀ ਐਫ਼ ਦੇ ਸੀਨੀਅਰ ਆਗੂਆਂ ਗੁਰਤੇਜ ਉਭਾ, ਰਾਜਵਿੰਦਰ ਸਿੰਘ ਬੈਹਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਅਧਿਆਪਕਾਂ ਨਾਲ ਕੀਤੀ ਵਾਅਦਾ ਖਿਲਾਫੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਕੰਪਿਊਟਰ ਅਧਿਆਪਕ ਵਿਭਾਗ ਵਿੱਚੋਂ ਖਾਲੀ ਹੱਥ ਸੇਵਾ ਮੁਕਤ ਹੋ ਰਹੇ ਹਨ। ਵਲੰਟੀਅਰ ਕੈਟਾਗਰੀ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਨ ਲਈ ਮਜਬੂਰ ਹਨ।
ਅਧਿਆਪਕ ਆਗੂਆਂ ਨੇ ਈ.ਟੀ.ਟੀ ਤੋਂ ਮਾਸਟਰ ਕਾਡਰ ਦੀਆਂ ਤਰੱਕੀਆਂ ਅਤੇ ਮਾਸਟਰ ਤੋਂ ਲੈਕਚਰਾਰ ਕਾਡਰ ਦੀਆਂ ਤਰੱਕੀਆਂ ਸਮੇਂ ਸਟੇਸ਼ਨ ਚੋਣ ਦਾ ਹੱਕ ਖੋਹਣ ਨੂੰ ਜਮੂਹਰੀਅਤ ਦਾ ਘਾਣ ਦਸਦਿਆਂ ਇਹ ਹੱਕ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ।
ਇਸ ਸਮੇਂ ਸਮੇਤ ਵੱਡੀ ਗਿਣਤੀ ਵਿਚ ਅਧਿਆਪਕ ਆਗੂ ਹਾਜ਼ਰ ਸਨ।ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਆਗੂਆਂ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬਿਨਾਂ ਲੈਕਚਰਾਰਾ ਤੋਂ ਸਕੂਲ ਚੱਲ ਰਹੇ ਹਨ।
ਪਰ ਇਥੋਂ ਪ੍ਰੋਮੋਟ ਹੋਏ ਅਧਿਆਪਕਾਂ ਤੇ ਲੈਕਚਰਾਰਾ ਨੂੰ ਫਾਜ਼ਿਲਕਾ, ਤਰਨਤਾਰਨ ਅਤੇ ਅੰਮ੍ਰਿਤਸਰ ਜਿਲਿਆ ਵਿੱਚ ਭੇਜਿਆ ਜਾ ਰਿਹਾ ਹੈ|ਇਸ ਮੌਕੇ ਬਲਕਾਰ ਸਿੰਘ, ਤਰੁਣ ਦਲੇਲਵਾਲਾ,ਗੁਰਦੀਪ ਬਰਨਾਲਾ,ਲਖਵੀਰ ਰਾਠੀ, ਕੁਲਵਿੰਦਰ ਝੇਰਿਆਵਾਲੀ, ਸਿਕੰਦਰ ਢਿੱਲੋਂ,ਮਨਦੀਪ ਕੋਟਲੀ, ਸਿਕੰਦਰ ਕੋਟਲੀ,ਗੁਰਪ੍ਰੀਤ ਭੀਖੀ, ਗੁਰਜੀਤ ਮਾਨਸਾ,ਅਮਰਜੀਤ ਸਿੰਘ, ਨਵਦੀਪ ਮੱਤੀ,ਰਾਜ ਖੋਖਰ, ਸੁਖਦੀਪ ਰੜ,ਮਨਜੀਤ ਅਕਲੀਆ, ਕੁਲਦੀਪ ਅੱਕਾਵਾਲੀ ਦਮਨਜੀਤ ਸਿੰਘ,ਕਰਨਪਾਲ ਸਿੰਘ,ਅਵਤਾਰ ਬਰਾੜ,ਮੱਘਰ ਸਿੰਘ, ਹਰਪਾਲ ਸਿੰਘ,ਸੁੱਖਵਿੰਦਰ ਸਿੰਘ, ਜਗਪਾਲ ਸਿੰਘ,ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ, ਨਰਪਿੰਦਰ ਸਿੰਘ,ਨਵਜੋਸ਼ ਸਪੋਲੀਆ, ਅਮਰਿੰਦਰ ਭੰਮੇ, ਰਾਜਪਾਲ ਬੁਰਜ, ਤਰਵਿੰਦਰ ਹੀਰੇਵਾਲਾ, ਸੁਸ਼ੀਲ ਭੰਮੇ, ਹਰਪ੍ਰੀਤ ਰੱਲਾ ਅਤੇ ਕਰਮਜੀਤ ਅੱਕਾਵਾਲੀ ਹਾਜ਼ਰ ਸਨ |