Punjab Breaking: 6 ਅਧਿਆਪਕਾਂ ਨੂੰ ਸਸਪੈਂਡ ਕਰਨ ਦੇ ਹੁਕਮ ਹੋਏ ਰੱਦ, ਪੜ੍ਹੋ ਤਾਜ਼ਾ ਪੱਤਰ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਐਡਿਸ਼ਨਲ ਡਿਪਟੀ ਕਮਿਸ਼ਨਰ ਲੁਧਿਆਣਾ ਸ਼ਹਿਰੀ ਵਿਕਾਸ ਵੱਲੋਂ ਡਿਊਟੀ ਵਿੱਚ ਅਣਗਹਿਲੀ ਦਾ ਦੋਸ਼ ਲਗਾ ਕੇ 6 ਅਧਿਆਪਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।
ਪਰ ਹੁਣ ਤਾਜ਼ਾ ਪੱਤਰ ਐਡਿਸ਼ਨਲ ਡਿਪਟੀ ਕਮਿਸ਼ਨਰ ਲੁਧਿਆਣਾ ਸ਼ਹਿਰੀ ਵਿਕਾਸ ਵੱਲੋਂ ਹੀ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਲਿਖਿਆ ਗਿਆ ਹੈ ਕਿ ਉਕਤ 6 ਅਧਿਆਪਕਾਂ ਨੂੰ ਸਸਪੈਂਡ ਕਰਨ ਦੇ ਹੁਕਮ ਰੱਦ ਕੀਤੇ ਜਾਂਦੇ ਹਨ।
ਪੱਤਰ ਵਿੱਚ ਅੱਗੇ ਲਿਖਿਆ ਗਿਆ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲ ਸੁਨੈਤ ਦੀਆਂ 6 ਕਰਮਚਾਰੀਆਂ ਨੂੰ ਚੋਣ ਡਿਊਟੀ ਤੇ ਹਾਜ਼ਰ ਨਾ ਹੋਣ ਕਰਕੇ ਡਿਊਟੀ ਤੋਂ ਮੁਅੱਤਲ ਕੀਤਾ ਗਿਆ ਸੀ, ਹੁਣ ਇਨ੍ਹਾਂ ਕਰਮਚਾਰੀਆਂ ਵੱਲੋਂ ਚੋਣ ਡਿਊਟੀ ਤੇ ਹਾਜ਼ਰ ਹੋਣ ਦੀ ਸਹਿਮਤੀ ਦਿੱਤੀ ਗਈ ਹੈ, ਕਿ ਉਹ ਚੋਣ ਡਿਊਟੀ ਕਰਨ ਲਈ ਤਿਆਰ ਹਨ, ਇਸ ਲਈ ਇਨ੍ਹਾਂ ਕਰਮਚਾਰੀਆਂ ਨੂੰ ਤਾੜਨਾ ਕਰਦੇ ਹੋਏ, ਮੁਅੱਤਲੀ ਹੁਕਮਾਂ ਨੂੰ ਰੱਦ ਕੀਤਾ ਜਾਂਦਾ ਹੈ।