ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਪਾਲਿਸੀ ਤਿਆਰ ਕਰਨ ਦੇ ਹੁਕਮ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਨਵੀਂ ਪਾਲਿਸੀ ਤਿਆਰ ਕੀਤੀ ਜਾਵੇਗੀ। ਕਰਮਚਾਰੀਆਂ ਦੀਆਂ ਬਦਲੀਆਂ ਦੀ ਨੀਤੀ ਨੂੰ ਲੈ ਕੇ ਬਿਜਲੀ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀ.ਐਸ.ਪੀ.ਸੀ.ਐਲ.ਦੇ ਕਰਮਚਾਰੀਆਂ ਦੀ ਬਦਲੀਆਂ ਸਬੰਧੀ ਵੀ ਪਾਲਿਸੀ ਤਿਆਰ ਕੀਤੀ ਜਾਵੇ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਵੱਲੋਂ ਇਹ ਹਦਾਇਤ ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ ਅਜੋਏ ਸਿਨਹਾ ਅਤੇ ਸਾਰੇ ਡਾਇਰੈਕਟਰਜ ਤੇ ਚੀਫ਼ ਇੰਜੀਨੀਅਰਾਂ ਨਾਲ ਇਕ ਉਚ ਪੱਧਰੀ ਮੀਟਿੰਗ ਦੌਰਾਨ ਦਿੱਤੀ ਗਈ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਪੀ.ਐਸ.ਪੀ.ਸੀ.ਐਲ.ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਠਿੰਡਾ ਥਰਮਲ ਪਲਾਂਟ ਅਤੇ ਗੁਰੂ ਅਮਰਦਾਸ ਥਰਮਲ ਪਲਾਂਟ ( ਜਿਸਦਾ ਪਹਿਲਾਂ ਨਾਮ ਜੀ.ਵੀ.ਕੇ.ਥਰਮਲ ਪਲਾਂਟ ਸੀ) ਦਾ ਸਰਵੇ ਕਰਵਾਇਆ ਜਾਵੇ।
ਇਸ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ ਕੋਲ ਪਈ ਸਰਪਲੱਸ ਜ਼ਮੀਨ ਉਤੇ ਸੋਲਰ ਪਾਵਰ ਪਲਾਂਟ ਲਗਾਉਣ ਲਈ ਸੰਭਾਵਨਾਵਾਂ ਤਲਾਸ਼ਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਵਿਚ ਕਿਸੇ ਵੀ ਟਰਾਂਸਫਾਰਮਰ ਨੂੰ ਉਵਰਲੋਡ ਨਾ ਰਹਿਣ ਦਿੱਤਾ ਜਾਵੇ।
ਹਰਭਜਨ ਸਿੰਘ ਈ ਟੀ ਓ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਵਿਚ ਅਗਲੇ 10 ਸਾਲਾਂ ਵਿਚ ਪੈਦਾ ਹੋਣ ਵਾਲੀ ਬਿਜਲੀ ਦੀ ਮੰਗ ਦੀ ਪੂਰਤੀ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣ ਤੋਂ ਜ਼ੋ ਉਸ ਮੰਗ ਅਨੁਸਾਰ ਸਮਾਂ ਰਹਿੰਦਿਆਂ ਪ੍ਰਬੰਧ ਕਰ ਲਏ ਜਾਣ।