All Latest NewsNews FlashPunjab News

ਵੱਡੀ ਖ਼ਬਰ: ਪੰਜਾਬ ਵਿਜੀਲੈਂਸ ਵੱਲੋਂ ਪਟਵਾਰੀ ਅਤੇ ਕਾਨੂੰਨਗੋ 15000 ਰੁਪਏ ਰਿਸ਼ਵਤ ਲੈਂਦੇ ਗ੍ਰਿਫਤਾਰ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਵਿਜੀਲੈਂਸ ਬਿਊਰੋ ਬਰਨਾਲਾ ਦੀ ਟੀਮ ਨੇ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ’ਚ ਇੱਕ ਪਟਵਾਰੀ ਤੇ ਫ਼ੀਲਡ ਕਾਨੂੰਨਗੋ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।

ਇਸ ਮਾਮਲੇ ’ਚ ਸ਼ਾਮਲ ਫੀਲਡ ਕਾਨੂੰਗੋ ਦੀ ਭੈਣ ਦੀ ਗ੍ਰਿਫਤਾਰੀ ਅਜੇ ਬਾਕੀ ਹੈ। ਜਿਸ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਵਿਭਾਗ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਬਰਨਾਲਾ ਦੇ ਅਧਿਕਾਰੀਆਂ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਵਿਜੀਲੈਂਸ ਬਿਊਰੋ ਬਰਨਾਲਾ ਦੀ ਟੀਮ ਵਲੋਂ ਰ਼ਿਸਵਤ ਲੈਣ ਵਾਲਿਆਂ ਖਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਜਿਸ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੂੰ ਕਿਰਨਜੀਤ ਕੌਰ ਧਾਲੀਵਾਲ ਪਤਨੀ ਲੇਟ. ਮਨਜੀਤ ਸਿੰਘ ਧਾਲੀਵਾਲ ਵਾਸੀ ਠੁੱਲੀਵਾਲ ਵਲੋਂ ਇੱਕ ਸ਼ਿਕਾਇਤ ਪ੍ਰਾਪਤ ਹੋਈ ਕਿ ਵਜੀਦਕੇ ਕਲਾਂ ਵਿਖੇ ਤਾਇਨਾਤ ਪਟਵਾਰੀ ਮੰਦਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਪੱਤੀ ਔਲਖ ਠੀਕਰੀਵਾਲਾ ਤੇ ਫ਼ੀਲਡ ਕਾਨੂੰਗੋ ਸੰਘੇੜਾ ਗੁਰਚਰਨ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਠੁੱਲੀਵਾਲ ਤੇ ਮਹਿੰਦਰ ਕੌਰ ਵਿਧਵਾ ਅਜਮੇਰ ਸਿੰਘ ਵਾਸੀ ਨੰਗਲ ਨੇ ਆਪਸ ’ਚ ਮਿਲੀਭੁਗਤ ਕਰਕੇ ਸ਼ਿਕਾਇਤਕਰਤਾ ਪਾਸੋ ਉਸ ਦਾ ਕੰਮ ਕਰਨ ਬਦਲੇ 15 ਹਜ਼ਾਰ ਰੁਪਏ ਬਤੌਰ ਰਿਸ਼ਵਤ ਲਈ।

ਸ਼ਿਕਾਇਤ ਦੀ ਡੂੰਘਾਈ ਨਾਲ ਪੜ੍ਹਤਾਲ ਕਰਦਿਆਂ ਵਿਜੀਲੈਂਸ ਬਿਊਰ ਵਲੋਂ ਬੁੱਧਵਾਰ ਨੂੰ ਮੰਦਰ ਸਿੰਘ ਪਟਵਾਰੀ ਤੇ ਗੁਰਚਰਨ ਸਿੰਘ ਫ਼ੀਲਡ ਕਾਨੂੰਗੋ ਨੂੰ ਗ੍ਰਿਫਤਾਰ ਕੀਤਾ।

ਜਦਕਿ ਮਹਿੰਦਰ ਕੌਰ ਵਿਧਵਾ ਅਜਮੇਰ ਸਿੰਘ ਵਾਸੀ ਨੰਗਲ ਦੀ ਗ੍ਰਿਫ਼ਤਾਰੀ ਬਾਕੀ ਹੈ ਕਾਬੂ ਕੀਤੇ ਵਿਅਕਤੀਆਂ ਦੇ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ।

 

Leave a Reply

Your email address will not be published. Required fields are marked *