ਵੱਡੀ ਖ਼ਬਰ: ਅਕਾਲੀ ਦਲ ਨੇ ਲੁਧਿਆਣਾ ਜ਼ਿਮਨੀ ਚੋਣ ਲਈ ਐਲਾਨਿਆ ਉਮੀਦਵਾਰ
ਪੰਜਾਬ ਨੈੱਟਵਰਕ, ਚੰਡੀਗੜ੍ਹ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਉਪਕਾਰ ਸਿੰਘ ਘੁੰਮਣ ਨੂੰ ਪਾਰਟੀ ਉਮੀਦਵਾਰ ਐਲਾਨਿਆ।
ਜਾਣਕਾਰੀ ਲਈ ਦੱਸ ਦਈਏ ਕਿ ਘੁੰਮਣ ਇੱਕ ਉੱਘੇ ਵਕੀਲ ਅਤੇ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਹਨ। ਉਹ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ।
ਪਰਉਪਕਾਰ ਸਿੰਘ ਘੁੰਮਣ ਨੂੰ ਉਮੀਦਵਾਰ ਬਣਾਉਣ ਤੋਂ ਪਹਿਲਾਂ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੇ ਨਾਲ-ਨਾਲ ਲੁਧਿਆਣਾ ਦੇ ਸਾਰੇ ਸੀਨੀਅਰ ਆਗੂਆਂ, ਜਿਸ ਵਿੱਚ ਇਲਾਕੇ ਦੇ ਸਾਰੇ ਮੌਜੂਦਾ ਅਤੇ ਸਾਬਕਾ ਨਗਰ ਕੌਂਸਲਰ ਸ਼ਾਮਲ ਹਨ, ਨਾਲ ਵਿਸਥਾਰ ਵਿੱਚ ਚਰਚਾ ਕੀਤੀ।
ਜਾਣਕਾਰੀ ਅਨੁਸਾਰ, ਪਾਰਟੀ ਪ੍ਰਤੀ ਪਰਉਪਕਾਰ ਸਿੰਘ ਦੀਆਂ ਸੇਵਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰਿਆਂ ਨੇ ਉਨ੍ਹਾਂ ਦੇ ਨਾਮ ਦੀ ਸਿਫਾਰਸ਼ ਸਰਬਸੰਮਤੀ ਨਾਲ ਕੀਤੀ।
SAD President S Sukhbir Singh Badal announced S Parupkar Singh Ghuman as party candidate for Ludhiana (West) assembly constituency bye election. Mr Ghuman is a leading Lawyer & Former President of Ludhiana bar association. He has also remained a Member of Bar Council of Pb &…
— Dr Daljit S Cheema (@drcheemasad) April 17, 2025
ਬਾਦਲ ਵੱਲੋਂ ਪੰਜ ਮੈਂਬਰੀ ਪ੍ਰਚਾਰ ਕਮੇਟੀ ਦਾ ਵੀ ਐਲਾਨ
ਇਨ੍ਹਾਂ ਚੋਣਾਂ ਨੂੰ ਲੈ ਕੇ ਬਾਦਲ ਨੇ ਪੰਜ ਮੈਂਬਰੀ ਪ੍ਰਚਾਰ ਕਮੇਟੀ ਦਾ ਵੀ ਐਲਾਨ ਕੀਤਾ ਹੈ, ਜਿਸ ਵਿੱਚ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਹਰੀਸ਼ ਰਾਏ ਢਾਂਡਾ, ਪ੍ਰਿਤਪਾਲ ਸਿੰਘ ਪਾਲੀ ਅਤੇ ਡਾ. ਦਲਜੀਤ ਸਿੰਘ ਚੀਮਾ ਸ਼ਾਮਲ ਹਨ, ਜੋ ਕੋਆਰਡੀਨੇਟਰ ਵਜੋਂ ਕੰਮ ਕਰਨਗੇ।