ਕਿਸਾਨਾਂ ਦੀਆਂ ਆਸਾਂ ‘ਤੇ ਫਿਰਿਆ ਪਾਣੀ; ਪੱਕੀ ਕਣਕ ਦੀ ਫ਼ਸਲ ਸੜ ਕੇ ਹੋਈ ਸਵਾਹ! ਸਰਕਾਰ ਤੋਂ ਮੁਆਵਜ਼ੇ ਦੀ ਮੰਗ
ਪੰਜਾਬ ਨੈੱਟਵਰਕ, ਭਦੌੜ
ਭਦੌੜ ਵਿਖੇ ਕਿਸਾਨ ਦੀ ਪੱਕੀ ਕਣਕ ਦੀ ਫ਼ਸਲ ਸੜ ਕੇ ਸਵਾਹ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਬਲਵਿੰਦਰ ਸਿੰਘ ਦੀ ਪੱਕੀ ਕਣਕ ਦੀ ਫ਼ਸਲ ਸੜ ਕੇ ਸਵਾਹ ਹੋ ਗਈ, ਜਦੋਂਕਿ ਇੱਕ ਹੋਰ ਕਿਸਾਨ ਦਾ ਨਾੜ ਸੜ ਕੇ ਰਾਖ ਬਣ ਗਿਆ।
ਕਿਸਾਨਾਂ ਮੁਤਾਬਿਕ ਇਹ ਅੱਗ ਬਿਜਲੀ ਦੀਆਂ ਤਾਰਾਂ ਤੋਂ ਸਪਾਰਕਿੰਗ ਦੇ ਕਾਰਨ ਲੱਗੀ। ਕਿਸਾਨਾਂ ਨੇ ਸਰਕਾਰ ਤੋਂ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ।
ਮੀਡੀਆ ਰਿਪੋਰਟਾਂ ਮੁਤਾਬਿਕ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਭਦੌੜ ਦੇ ਐੱਸਡੀਓ ਮਨੀਸ਼ ਕੁਮਾਰ ਗਰਗ ਅਤੇ ਨਵਦੀਪ ਸਿੰਘ ਜੇਈ ਨੇ ਦੱਸਿਆ ਕਿ ਬਰੇਕਡਾਊਨ ਹੋਣ ਤੋਂ ਬਾਅਦ ਅਚਾਨਕ ਉੱਪਰੋਂ ਤਾਰ ਟੁੱਟ ਗਈ ਤਾਰ ਦੇ ਡਿੱਗਣ ਕਾਰਨ ਅੱਗ ਲੱਗ ਗਈ ਉਹਨਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।