ਵੱਡੀ ਖ਼ਬਰ: ਸੰਨੀ ਦਿਓਲ ਖਿਲਾਫ FIR ਦਰਜ
ਜਲੰਧਰ
ਪੰਜਾਬ ਵਿੱਚ ਬਾਲੀਵੁਡ ਐਕਟਰ ਸੰਨੀ ਦਿਓਲ ਅਤੇ ਰਣਦੀਪ ਹੁੱਡਾ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਇਹ ਐਫਆਈਆਰ ‘ਜਾਟ’ ਫਿਲਮ ਵਿੱਚ ਇਕ ਸੀਨ ਨਾਲ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਣ ਦੇ ਮਾਮਲੇ ਵਿੱਚ ਦਰਜ ਕੀਤੀ ਗਈ ਹੈ।
ਜਲੰਧਰ ਦੇ ਸਦਰ ਥਾਣਾ ਵਿੱਚ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਡਾਇਰੈਕਟਰ ਗੋਪੀ ਚੰਦ, ਨਿਰਮਾਤਾ ਨਵੀਨ ਮਾਲਿਨੇਨੀ ਖਿਲਾਫ ਮਾਮਲਾ ਦਰਜ ਕੀਤਾ ਗਿਆ।
ਇਸਾਈ ਭਾਈਚਾਰੇ ਦੇ ਲੋਕਾਂ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ ਹੈ। ਇਸਾਈ ਭਾਈਚਾਰੇ ਵੱਲੋਂ ਜਲੰਧਰ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਫਿਲਮ ਉਤੇ ਬੈਨ ਲਗਾਉਣ ਦੀ ਮੰਗ ਕੀਤੀ ਗਈ। ਜ਼ਿਕਰਯੋਗ ਹੈ ਕਿ 10 ਅਪ੍ਰੈਲ ਨੂੰ ‘ਜਾਟ’ ਫਿਲਮ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋ ਚੁੱਕੀ ਹੈ।