ਵੱਡੀ ਖ਼ਬਰ: ਪੰਜਾਬ ‘ਚ ਮੁੜ ਵਾਪਰੀ ਬੇਅਦਬੀ ਦੀ ਘਟਨਾ; ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜੇ- ਮਾਮਲਾ ਭਖਿਆ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਅੰਦਰ ਇਕ ਵਾਰ ਫਿਰ ਬੇਅਦਬੀ ਦੀ ਘਟਨਾ ਵਾਪਰੀ ਹੈ। ਜਾਣਕਾਰੀ ਇਹ ਹੈ ਕਿ ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਦੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜਕੇ ਬੇਅਦਬੀ ਕੀਤੀ ਗਈ।
ਹਾਲਾਂਕਿ ਜਿਵੇਂ ਹੀ ਇਸ ਦੀ ਸੂਚਨਾ ਪੁਲਿਸ ਤੇ ਪਿੰਡ ਵਾਸੀਆਂ ਨੂੰ ਲੱਗੀ, ਉਹ ਤੁਰੰਤ ਮੌਕੇ ਤੇ ਪਹੁੰਚ ਗਏ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।
ਉਧਰ ਗੁਰਦੁਆਰੇ ਦੇ ਗ੍ਰੰਥੀ ਟਹਿਲ ਸਿੰਘ ਨੇ ਦੱਸਿਆ ਕਿ ਲੰਘੀ ਰਾਤ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਮੌਕੇ ਜਦੋਂ ਉਹ ਗੁਰੁਦਆਰਾ ਸਾਹਿਬ ਵਿਖੇ ਪੁੱਜੇ ਤਾਂ, ਉਨ੍ਹਾਂ ਦੇਖਿਆ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਪਾਏ ਗੲਲ।
ਗ੍ਰੰਥੀ ਸਿੰਘ ਨੇ ਦੱਸਿਆ ਕਿ ਇਸ ਦੀ ਸੂਚਨਾ ਉਨ੍ਹਾਂ ਵਲੋਂ ਪੁਲਿਸ ਤੇ ਪਿੰਡ ਵਾਸੀਆਂ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਮੌਕੇ ਤੇ ਪੁੱਜੀ ਅਤੇ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਗਈ ਹੈ।
ਉਥੇ ਹੀ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁਲੇਵਾਲ ਰਾਠਾ ਨੇ ਬੇਅਦਬੀ ਦੀ ਘਟਨਾ ਤੇ ਦੁੱਖ ਪ੍ਰਗਟ ਕੀਤਾ ਅਤੇ ਪੁਲਿਸ ਪ੍ਰਸਾਸ਼ਨ ਤੋਂ ਕਾਰਵਾਈ ਦੀ ਮੰਗ ਕੀਤੀ।