ਪੰਜਾਬ ਦੇ ਸਕੂਲਾਂ-ਕਾਲਜਾਂ “ਚ ਇੱਕ ਹੋਰ ਸਰਕਾਰੀ ਛੁੱਟੀ, ਪੜ੍ਹੋ ਪੂਰੀ ਖਬਰ
Public Holiday:
ਅਪ੍ਰੈਲ ਮਹੀਨੇ ਵਿੱਚ ਪੰਜਾਬ ਦੇ ਸਕੂਲਾਂ ਦਾ ਨਵਾਂ ਸੈਸ਼ਨ ਸ਼ੁਰੂ ਹੋਇਆ ਹੈ। ਪਰ ਅਪ੍ਰੈਲ ਦੇ ਮਹੀਨੇ ਵਿੱਚ ਹੀ ਇਨੀਆਂ ਜਿਆਦੀਆਂ ਛੁੱਟੀਆਂ ਆ ਗਈਆਂ ਨੇ ਕਿ ਕੋਈ ਕਹਿਣ ਦੀ ਹੱਦ ਨਹੀਂ।
ਬੱਚੇ ਦੋ ਦਿਨ ਸਕੂਲ ਜਾਂਦੇ ਨੇ ਤੇ ਤਿੰਨ ਚਾਰ ਛੁੱਟੀਆਂ ਆ ਜਾਂਦੀਆਂ ਨੇ। ਬੱਚਿਆਂ ਦੇ ਨਾਲ ਨਾਲ ਅਧਿਆਪਕਾਂ ਨੂੰ ਵੀ ਛੁੱਟੀਆਂ ਹੋ ਰਹੀਆਂ ਨੇ ਪਰ ਕਈ ਜਗਾਵਾਂ ਤੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਨਵੇਂ ਨਵੇਂ ਸਰਕਾਰ ਦੇ ਪ੍ਰੋਜੈਕਟਾਂ ਨੂੰ ਨੇਪਰੇ ਚਾੜਨ ਲਈ ਸੱਦਿਆ ਜਾ ਰਿਹਾ ਹੈ।
ਤਾਜ਼ਾ ਜਾਣਕਾਰੀ ਦੇ ਮੁਤਾਬਿਕ ਪੰਜਾਬ ਵਿਚ ਅਪ੍ਰੈਲ ਮਹੀਨੇ ਲਗਾਤਾਰ ਛੁੱਟੀਆਂ ਆ ਰਹੀਆਂ ਹਨ। ਸੂਬੇ ਵਿਚ 29 ਅਪ੍ਰੈਲ ਮੰਗਲਵਾਰ ਨੂੰ ਛੁੱਟੀ ਰਹੇਗੀ। ਇਸ ਦਿਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਵਿਭਾਗ ਬੰਦ ਰਹਿਣਗੇ।
ਦੱਸ ਦਈਏ ਕਿ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ 29 ਅਪ੍ਰੈਲ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।