ਵਿਧਾਇਕ ਵੱਲੋਂ ਕਿਸਾਨਾਂ ਨਾਲ ਸਵਾਲ-ਜਵਾਬ ਕਰਨ ਦੀ ਥਾਂ, ਕਿਸਾਨ ਆਗੂਆਂ ਨੂੰ ਪੁਲਿਸ ਹਿਰਾਸਤ ਵਿਚ ਫੜਾਉਣਾ, ਜਮੂਹਰੀ ਹੱਕਾਂ ਤੇ ਡਾਕਾ- ਬਰਾਸ, ਭਾਕਿਯੂ ਉਗਰਾਹਾਂ
ਪਟਿਆਲਾ/ਨਾਭਾ
ਅੱਜ ਪਿੰਡ ਕੱਲੇਹ ਮਾਜਰਾ ਵਿਖੇ ਸਿੱਖਿਆ ਕ੍ਰਾਂਤੀ ਸਮਾਗਮ ਤਹਿਤ ਪਹੁੰਚੇ ਨਾਭਾ ਹਲਕੇ ਦੇ ਵਿਧਾਇਕ ਦੇਵ ਮਾਨ ਨੂੰ ਕਿਸਾਨ ਜੱਥੇਬੰਦੀਆਂ ਦੇ ਕਾਰਕੁਨਾਂ ਅਤੇ ਹੋਰ ਪਿੰਡ ਵਾਸੀਆਂ ਵੱਲੋਂ ਸਵਾਲ -ਜਵਾਬ ਕਰਨ ਲਈ ਕਿਹਾ ਗਿਆ ਤਾਂ ਵਿਧਾਇਕ ਵੱਲੋਂ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦੇਣ ਦੀ ਥਾਂ, ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਕਿਸਾਨ ਜਥੇਬੰਦੀ ਏਕਤਾ ਆਜ਼ਾਦ ਦੇ ਆਗੂ ਗਮਦੂਰ ਸਿੰਘ ਤੇ ਹੋਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ ਅਤੇ ਜ਼ਿਲ੍ਹਾ ਸਕੱਤਰ ਸੁਖਮਿੰਦਰ ਸਿੰਘ ਬਾਰਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਘਰਸ਼ ਕਰਨ ਵਾਲੇ ਲੋਕਾਂ ਨੂੰ ਪੁਲਿਸ ਹਿਰਾਸਤ ਵਿੱਚ ਲੈਣਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਡਰਾਂ ਧਮਕਾਕੇ ਜਮੂਹਰੀਅਤ ਦਾ ਹੱਕ ਖੋਹਣਾਂ ਚਾਹੀਦੀ ਹੈ।
ਆਗੂਆਂ ਵੱਲੋਂ ਕਿਹਾ ਗਿਆ ਕਿ ਸਰਕਾਰ ਕਿਸਾਨਾਂ ਤੇ ਸਮਾਜ ਦੇ ਬਾਕੀ ਤਬਕਿਆਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਇਸ ਲੋਕ ਪੰਜਾਬ ਵਿੱਚ ਸਰਕਾਰ ਦੇ ਇਨ੍ਹਾਂ ਨੁਮਾਇੰਦਿਆਂ ਨੂੰ ਸਵਾਲ ਪੁੱਛ ਰਹੇ ਹਨ। ਆਗੂਆਂ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਸਰਕਾਰ ਵੱਲੋਂ ਹਿਰਾਸਤ ਵਿੱਚ ਲਏ ਆਗੂਆਂ ਨਾਲ ਕੋਈ ਵਧੀਕੀ ਕੀਤੀ ਗਈ ਤਾਂ ਜਥੇਬੰਦੀ ਕੋਈ ਸਖਤ ਸੰਘਰਸ਼ ਦਾ ਐਲਾਨ ਕਰੇਗੀ।