ਵੱਡੀ ਖ਼ਬਰ: ਪੰਜਾਬ ਕੈਬਨਿਟ ਸਬ ਕਮੇਟੀ ਦੀ ਅਧਿਆਪਕਾਂ ਨਾਲ 24 ਅਪ੍ਰੈਲ ਨੂੰ ਹੋਵੇਗੀ ਮੀਟਿੰਗ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਕੈਬਨਿਟ ਸਬ ਕਮੇਟੀ ਦੀ ਅਧਿਆਪਕ ਜਥੇਬੰਦੀ ਆਦਰਸ਼ ਸਕੂਲ ਟੀਚਿੰਗ ਤੇ ਨਾਨ ਟੀਚਿੰਗ ਨਾਲ ਅਹਿਮ ਮੀਟਿੰਗ ਦੀ ਤਰੀਕ ਤੈਅ ਹੋ ਗਈ ਹੈ।
ਜਾਣਕਾਰੀ ਅਨੁਸਾਰ ਇਹ ਮੀਟਿੰਗ 24 ਅਪ੍ਰੈਲ ਨੂੰ ਦੁਪਹਿਰੇ 2 ਵਜੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਇੱਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।
ਜਿਸ ਵਿੱਚ ਜਿਕਰ ਕੀਤਾ ਗਿਆ ਹੈ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਧਿਆਪਕ ਜਥੇਬੰਦੀ ਆਦਰਸ਼ ਸਕੂਲ ਟੀਚਿੰਗ ਤੇ ਨਾਨ ਟੀਚਿੰਗ ਨਾਲ ਮੀਟਿੰਗ ਕਰਨਗੇ।
ਦੱਸ ਦਈਏ ਕਿ ਆਦਰਸ਼ ਸਕੂਲਾਂ ਦੇ ਅਧਿਆਪਕ ਅਤੇ ਹੋਰ ਸਟਾਫ਼ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਦੇ ਰਾਹ ‘ਤੇ ਹੈ।
ਮੰਨਿਆ ਜਾ ਰਿਹਾ ਸਰਕਾਰ ਦੇ ਨਾਲ ਹੋਣ ਜਾ ਰਹੀ ਇਸ ਮੀਟਿੰਗ ਦੇ ਨਾਲ ਅਧਿਆਪਕਾਂ ਤੇ ਹੋਰ ਸਟਾਫ਼ ਦੀਆਂ ਮੰਗਾਂ ਦਾ ਹੱਲ ਹੋ ਸਕਦਾ ਹੈ।
ਬਾਕੀ ਦੇਖਦੇ ਹਾਂ ਕਿ ਮੀਟਿੰਗ ਵਿੱਚੋਂ ਕੀ ਸਿੱਟਾ ਨਿਕਲ ਕੇ ਸਾਹਮਣੇ ਆਉਂਦਾ ਹੈ। ਓਹਦਾ ਸਰਕਾਰ ਪਹਿਲਾਂ ਵੀ ਕਈ ਮੀਟਿੰਗ ਵੱਖ ਵੱਖ ਅਧਿਆਪਕ ਜਥੇਬੰਦੀਆਂ ਦੇ ਨਾਲ ਕਰ ਚੁੱਕੀ ਹੈ, ਪਰ ਸਹੀ ਹੱਲ ਕਿਸੇ ਮੀਟਿੰਗ ਵਿੱਚ ਨਹੀਂ ਨਿਕਲਿਆ।