All Latest NewsNews FlashPunjab News

ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ’ਚ 5994 ਅਧਿਆਪਕਾਂ ‘ਤੇ ਲਾਠੀਚਾਰਜ

 

ਰੂਪਨਗਰ :

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਨੇ ਨੌਕਰੀ ਲਈ ਸੰਘਰਸ਼ ਕਰ ਰਹੇ 5994 ਅਧਿਆਪਕਾਂ ‘ਤੇ ਸਿੱਖਿਆ ਮੰਤਰੀ ਦੇ ਗੰਭੀਰਪੁਰ ਵਿਖੇ ਹੋਏ ਹੋਏ ਲਾਠੀ ਚਾਰਜ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ।

ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਨੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਵਲੋਂ ਜਾਰੀ ਬਿਆਨ ਰਾਹੀਂ ਕਿਹਾ ਗਿਆ ਸਰਕਾਰੀ ਭਰਤੀ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਉਪਰੰਤ ਸਰਕਾਰ ਦੀ ਕਾਨੂੰਨੀ ਪੱਧਰ ਉੱਤੇ ਨਾਕਾਮੀਆਂ ਦੇ ਸ਼ਿਕਾਰ 5994 ਅਧਿਆਪਕ ਜਿਨ੍ਹਾਂ ਨੂੰ ਕਿ ਸਰਕਾਰ ਵਲੋਂ ਨਿਯੁਕਤੀ ਪੱਤਰ ਮਿਲ ਚੁੱਕੇ ਹਨ ਜਾਂ ਨਿਯੁਕਤੀ ਪੱਤਰ ਮਿਲਣੇ ਰਹਿੰਦੇ ਹਨ, ਉਨ੍ਹਾਂ ਨੂੰ ਸਰਕਾਰ ਨੂੰ ਸਕੂਲਾਂ ਵਿੱਚ ਨਿਯੁਕਤ ਕਰਨਾ ਚਾਹੀਦਾ ਹੈ।

ਅਧਿਆਪਕਾਂ ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਸਿੱਖਿਆ ਕ੍ਰਾਂਤੀ ਦੇ ਨਾਂ ’ਤੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਕਿ ਉਸਨੇ ਆਪਣੇ ਕਾਰਜਕਾਲ ਦੇ ਦੌਰਾਨ ਪੰਜਾਬ ਦੇ ਸਕੂਲਾਂ ਦੇ ਵਿੱਚ ਕ੍ਰਾਂਤੀਕਾਰੀ ਸੁਧਾਰ ਕੀਤੇ ਹਨ।

ਪਰ ਦੂਜੇ ਪਾਸੇ ਸਕੂਲਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਸਾਰੇ ਟੈਸਟ ਪਾਸ ਕਰ ਚੁੱਕੇ 5994 ਭਾਰਤੀ ਦੀਆਂ ਅਧਿਆਪਕ ਆਪਣੇ ਸਕੂਲਾਂ ਵਿੱਚ ਹਾਜ਼ਰ ਹੋਣ ਲਈ ਦਰ ਦਰ ਭਟਕ ਰਹੇ ਹਨ।

ਅੱਜ ਜਦੋਂ ਉਹ ਅਧਿਆਪਕ ਆਪਣੀ ਅਰਜੋਈ ਲੈ ਕੇ ਸਿੱਖਿਆ ਮੰਤਰੀ ਦੇ ਪਿੰਡ ਪਹੁੰਚੇ ਤਾਂ ਉਹਨਾਂ ਨੂੰ ਰੁਜ਼ਗਾਰ ਦੀ ਥਾਂ ਲਾਠੀ ਚਾਰਜ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

ਗੌਰਮਿੰਟ ਟੀਚਰਜ਼ ਯੂਨੀਅਨ ਆਗੂਆਂ ਨੇ ਕਿਹਾ ਕਿ ਉਹ ਅਜਿਹੇ ਜਬਰ ਦੀ ਸਖਤ ਨਿੰਦਾ ਕਰਦੀ ਹੈ ਤੇ ਜੇਕਰ ਅਧਿਆਪਕਾਂ ਨੂੰ ਨੌਕਰੀ ਨਹੀਂ ਮਿਲਦੀ ਤਾਂ ਇਨ੍ਹਾਂ ਅਧਿਆਪਕਾਂ ਦੇ ਹਰ ਸੰਘਰਸ਼ ਵਿੱਚ ਪੂਰੀ ਸਰਗਰਮੀ ਨਾਲ ਭਾਗ ਲਵੇਗੀ।

 

Leave a Reply

Your email address will not be published. Required fields are marked *