ਪੰਜਾਬ ‘ਚ ਵਾਪਰੀ ਵੱਡੀ ਵਾਰਦਾਤ; ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ
ਪੁਲਿਸ ਵੱਲੋਂ ਤਿੰਨ ਲੋਕਾਂ ਖਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਮੁਕਦਮਾ ਦਰਜ
ਚੰਡੀਗੜ੍ਹ –
ਮਲੋਟ ਨੇੜਲੇ ਪਿੰਡ ਅਬੁੱਲ ਖੁਰਾਣਾ ਵਿਖੇ ਪਿਓ-ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ ਵਿਨੇ ਪ੍ਰਤਾਪ ਸਿੰਘ ਅਤੇ ਉਨ੍ਹਾਂ ਦੇ ਬੇਟੇ ਸੂਰਜ ਪ੍ਰਤਾਪ ਸਿੰਘ ਵਜੋਂ ਹੋਈ ਹੈ।
ਇਸ ਸਬੰਧ ਵਿੱਚ ਥਾਣਾ ਸਿਟੀ ਮਲੋਟ ਪੁਲਿਸ ਨੇ ਦਵਿੰਦਰ ਸਿੰਘ ਪੁੱਤਰ ਦਿਲਰਾਜ ਸਿੰਘ, ਨਛੱਤਰ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਰਵਿੰਦਰ ਸਿੰਘ ਉਰਫ ਬੱਬੀ ਪੁੱਤਰ ਨਛੱਤਰ ਸਿੰਘ ਪਿੰਡ ਅਬੁਲ ਖੁਰਾਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਦੋਸ਼ ਹੈ ਕਿ, ਹਮਲਾਵਰਾਂ ਨੇ ਪਿਉ ਪੁੱਤਰ ’ਤੇ ਉਦੋਂ ਗੋਲੀਆਂ ਚਲਾਈਆਂ, ਜਦੋਂ ਉਹ ਇਕੱਠੇ ਸਨ ਤੇ ਚੰਡੀਗੜ੍ਹੋਂ ਪਿੰਡ ਪਰਤੇ ਸਨ। ਜਦੋਂ ਵਿਨੈ ਪ੍ਰਤਾਪ ਸਿੰਘ ਅਤੇ ਉਨ੍ਹਾਂ ਦਾ ਪੁੱਤਰ ਸੂਰਜ ਪ੍ਰਤਾਪ ਸਿੰਘ ਆਪਣੇ ਪਿੰਡ ਪਹੁੰਚੇ ਤਾਂ ਕੋਈ ਉਨ੍ਹਾਂ ਦੀ ਜ਼ਮੀਨ ’ਚ ਖੜ੍ਹਾ ਕੁਝ ਕਰ ਰਿਹਾ ਸੀ।
ਪਿਉ-ਪੁੱਤਰ ਨੇ ਜਦੋਂ ਉਸ ਵਿਅਕਤੀ ਨੂੰ ਰੋਕਣਾ ਚਾਹਿਆ ਤਾਂ ਉਸਨੇ ਮੌਕੇ ਉਪਰ ਹਥਿਆਰ ਲਿਆ ਕੇ ਉਨ੍ਹਾਂ (ਪਿਓ-ਪੁੱਤ) ’ਤੇ ਗੋਲੀਆਂ ਚਲਾ ਦਿੱਤੀਆਂ। ਜਾਣਕਾਰੀ ਇਹ ਹੈ ਕਿ, ਪਿਉ ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸ ਦਈਏ ਕਿ ਇਸ ਕਤਲ ਦੀ ਵਜ੍ਹਾ ਜਮੀਨੀ ਰੰਜਿਸ਼ ਦੱਸਿਆ ਜਾ ਰਹੀ।