All Latest NewsNews FlashPunjab News

ਭਾਈ ਢੱਡਰੀਆਂ ਵਾਲਾ ਅਕਾਲ ਤਖ਼ਤ ਸਾਹਿਬ ਤੋਂ ਮੰਗੇ ਮੁਆਫ਼ੀ- ਜਥੇਦਾਰ ਗੜਗੱਜ ਨੇ ਦਿੱਤੀ ਸਲਾਹ

 

ਅੰਮ੍ਰਿਤਸਰ-

ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਇੱਕ ਵਿਸ਼ੇਸ਼ ਸਲਾਹ ਦਿੰਦਿਆਂ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਮੁਆਫ਼ੀ ਮੰਗਣ ਲਈ ਕਿਹਾ ਹੈ।

ਆਪਣੇ ਬਿਆਨ ਵਿੱਚ ਜਥੇਦਾਰ ਨੇ ਸਿੱਖ ਸਮਾਜ ਨੂੰ ਮਤਭੇਦ ਭੁੱਲ ਕੇ ਇਕਜੁੱਟ ਹੋਣ ਅਤੇ ਪੰਥ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਨੂੰ ਆਪਣੇ ਅੰਦਰੂਨੀ ਵਿਵਾਦਾਂ ਨੂੰ ਛੱਡ ਕੇ ਇਕੱਠੇ ਹੋਣ ਦੀ ਲੋੜ ਹੈ, ਤਾਂ ਜੋ ਸੰਗਤ ਦੀ ਤਾਕਤ ਵਧ ਸਕੇ ਅਤੇ ਪੰਥ ਹੋਰ ਮਜ਼ਬੂਤ ਹੋ ਸਕੇ।

ਉਨ੍ਹਾਂ ਨੇ ਖਾਸ ਤੌਰ ‘ਤੇ ਢੱਡਰੀਆਂ ਵਾਲਿਆਂ ਨੂੰ ਸਲਾਹ ਦਿੱਤੀ ਕਿ ਉਹ ਪੰਥ ਦੀ ਮੁੱਖਧਾਰਾ ਵਿੱਚ ਵਾਪਸ ਆਉਣ ਅਤੇ ਧਰਮ ਪ੍ਰਚਾਰ ਦੇ ਰਾਹ ‘ਤੇ ਚੱਲਣ।

ਜਥੇਦਾਰ ਨੇ ਸਪੱਸ਼ਟ ਕੀਤਾ ਕਿ ਢੱਡਰੀਆਂ ਵਾਲੇ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਜਾ ਕੇ ਆਪਣੀਆਂ ਭੁੱਲਾਂ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।

ਉਨ੍ਹਾਂ ਦਾ ਮੰਨਣਾ ਹੈ ਕਿ ਇਹ ਕਦਮ ਸਿੱਖ ਪੰਥ ਦੀ ਏਕਤਾ ਅਤੇ ਸ਼ਾਂਤੀ ਲਈ ਜ਼ਰੂਰੀ ਹੈ। ਇਸ ਦੇ ਨਾਲ ਹੀ, ਉਨ੍ਹਾਂ ਨੇ ਸਾਰੀਆਂ ਸਿੱਖ ਸੰਪਰਦਾਵਾਂ ਨੂੰ ਵੀ ਇਕੱਠੇ ਹੋਣ ਦਾ ਸੱਦਾ ਦਿੱਤਾ।

 

Leave a Reply

Your email address will not be published. Required fields are marked *