All Latest NewsNews FlashPunjab News

Punjab News: ਸਿੱਖਿਆ ਕ੍ਰਾਂਤੀ ਦੇ ਫੌਕੇ ਨਾਅਰਿਆਂ ਦੀ ਥਾਂ ਭਰਤੀਆਂ ਪੂਰੀਆਂ ਕਰਕੇ ਅਧਿਆਪਕਾਂ ਨੂੰ ਦਿੱਤੀਆਂ ਜਾਣ ਨੌਕਰੀਆਂ: ਡੀ.ਟੀ.ਐੱਫ

 

Punjab News: ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ‘ਤੇ ਕੀਤੇ ਅੰਨੇ ਤਸ਼ੱਦਦ ਦੀ ਨਿਖੇਧੀ

ਬੇਰੁਜ਼ਗਾਰ ਅਧਿਆਪਕਾਂ ਦਾ ਸ਼ਰੇਆਮ ਕੁਟਾਪਾ ਕਰਨ ਵਾਲੇ ਐੱਸ.ਐੱਚ.ਓ. ਤੇ ਬਾਕੀ ਪੁਲਿਸ ਅਧਿਕਾਰੀਆਂ ‘ਤੇ ਕਾਰਵਾਈ ਦੀ ਮੰਗ

ਦਲਜੀਤ ਕੌਰ/ ਪੰਜਾਬ ਨੈੱਟਵਰਕ, ਅੰਮ੍ਰਿਤਸਰ

Punjab News: ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਸੰਘਰਸ਼ ਕਰ ਰਹੇ 5994 ਈਟੀਟੀ (ਬੈਕਲਾਗ) ਭਰਤੀ ਵਿੱਚ ਚੁਣੇ ਹੋਏ ਬੇਰੁਜ਼ਗਾਰ ਅਧਿਆਪਕਾਂ ਦਾ ਪੁਲਿਸ ਵੱਲੋਂ ਸ਼ਰੇਆਮ ਕੁੱਟਮਾਰ ਕਰਕੇ ਲਾਠੀਚਾਰਜ ਕਰਨ ਦਾ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਨੇ ਸਖ਼ਤ ਨੋਟਿਸ ਲੈਂਦਿਆਂ, ਇਸ ਨੂੰ ਅਖੌਤੀ ਸਿੱਖਿਆ ਕ੍ਰਾਂਤੀ ਦਾ ਨਾਅਰਾ ਦੇਣ ਵਾਲੀ ‘ਆਪ’ ਸਰਕਾਰ ਦਾ ਸ਼ਰਮਨਾਕ ਕਾਰਾ ਕਰਾਰ ਦਿੱਤਾ ਹੈ। ਡੀ.ਟੀ.ਐੱਫ ਨੇ ਬੇਰੁਜ਼ਗਾਰ ਅਧਿਆਪਕਾਂ ‘ਤੇ ਹੱਥ ਚੁੱਕਣ ਵਾਲੇ ਪੰਜਾਬ ਪੁਲਿਸ ਦੇ ਐੱਸ.ਐੱਚ.ਓ. ਦਾਨਿਸ਼ਵੀਰ ਅਤੇ ਬਾਕੀ ਪੁਲਿਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਕਰਨ ਅਤੇ ਈ.ਟੀ.ਟੀ 5994 ਭਰਤੀ ਮੁਕੰਮਲ ਕਰਨ ਦੀ ਮੰਗ ਵੀ ਕੀਤੀ ਹੈ।

ਇਸ ਸੰਬੰਧੀ ਵਧੇਰੇ ਗੱਲਬਾਤ ਕਰਦੇ ਹੋਏ ਡੀ.ਟੀ.ਐੱਫ. ਦੇ ਸੂਬਾ ਵਿੱਤ ਸਕੱਤਰ ਤੇ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਅਸ਼ਵਨੀ ਅਵਸਥੀ, ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਵਿੱਤ ਸਕੱਤਰ ਹਰਜਾਪ ਸਿੰਘ ਬੱਲ, ਡੀ ਐਮ ਐਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ, ਪ੍ਰੈਸ ਸਕੱਤਰ ਰਾਜੇਸ਼ ਕੁਮਾਰ ਪਰਾਸ਼ਰ, ਚਰਨਜੀਤ ਸਿੰਘ ਰੱਜਧਾਨ, ਗੁਰਦੇਵ ਸਿੰਘ, ਨਿਰਮਲ ਸਿੰਘ, ਸੁਖਜਿੰਦਰ ਸਿੰਘ ਜਬੋਵਾਲ, ਮਨਪ੍ਰੀਤ ਸਿੰਘ, ਕੰਵਲਜੀਤ ਕੌਰ, ਵਿਪਨ ਰਿਖੀ, ਰਾਜੇਸ਼ ਕੁੰਦਰਾ, ਰਾਜਵਿੰਦਰ ਸਿੰਘ ਚਿਮਨੀ, ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਹਰਵਿੰਦਰ ਸਿੰਘ, ਜੁਝਾਰ ਸਿੰਘ ਟਪਿਆਲਾ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਰਾਜੀਵ ਕੁਮਾਰ ਮਰਵਾਹਾ, ਪ੍ਰਿਥੀਪਾਲ ਸਿੰਘ ਆਦਿ ਨੇ ਦੱਸਿਆ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ‘ਸਿੱਖਿਆ ਕ੍ਰਾਂਤੀ’ ਦੇ ਨਾਅਰੇ ਹੇਠ ਸਰਕਾਰੀ ਸਕੂਲਾਂ ਵਿੱਚ ਉਦਘਾਟਨੀ ਪੱਥਰ ਲਗਾਉਣ ਦੀ ਨ੍ਹੇਰੀ ਲਿਆਂਦੀ ਹੋਈ ਹੈ।

ਦੂਜੇ ਪਾਸੇ ਸਕੂਲਾਂ ਵਿੱਚ ਅਧਿਆਪਕਾਂ ਦੀ ਭਰਤੀ ਕਰਨ ਸਮੇਤ ਹੋਰ ਬੁਨਿਆਦੀ ਸੁਧਾਰਾਂ ਪੱਖੋਂ ਪੰਜਾਬ ਦੀ ਸਕੂਲੀ ਸਿੱਖਿਆ ਲਗਾਤਾਰ ਪਛੜ ਰਹੀ ਹੈ। ਉਨ੍ਹਾਂ ਅੱਗੇ ਦੱਸਿਆਂ ਕਿ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਅਧਿਆਪਕ ਭਰਤੀ ਕਰਨ ਦੇ ਦਾਅਵੇ ਹਕੀਕਤ ਤੋਂ ਕੋਹਾਂ ਦੂਰ ਹਨ।

ਦਰਅਸਲ ਈ.ਟੀ.ਟੀ ਅਧਿਆਪਕਾਂ ਦੀ 5994 ਭਰਤੀ ਵੀ ਸਾਲ 2022 ਦੀ ਸ਼ੁਰੂ ਕੀਤੀ ਗਈ ਸੀ ਅਤੇ ਹਾਲੇ ਤੱਕ ਮੁਕੰਮਲ ਨਹੀਂ ਕੀਤੀ ਗਈ ਹੈ। ਇਸ ਭਰਤੀ ਵਿੱਚ ਪਹਿਲਾਂ 2600 ਦੇ ਕਰੀਬ ਨਿਯੁਕਤੀ ਪੱਤਰ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਅਪ੍ਰੈਲ 2025 ਨੂੰ ਸਮਾਗਮ ਕਰਕੇ ਜਾਰੀ ਕੀਤੇ, ਪ੍ਰੰਤੂ ਕੇਵਲ 1200 ਅਧਿਆਪਕ ਹਾਜ਼ਿਰ ਕਰਵਾਕੇ ਬਾਕੀ ਪ੍ਰੀਕ੍ਰਿਆ ‘ਤੇ ਰੋਕ ਲਗਾ ਦਿੱਤੀ ਗਈ।

ਇਸੇ 5994 ਭਰਤੀ ਵਿੱਚੋਂ 3000 ਦੇ ਕਰੀਬ ਈਟੀਟੀ ਬੈਕਲਾਗ ਦੀਆਂ ਪੋਸਟਾਂ ਨੂੰ ਵੀ ਲਟਕਾਉਣ ਦੀ ਸਾਜ਼ਿਸ਼ ਕੀਤੀ ਗਈ ਹੈ। ਜਦੋਂ ਬੇਰੁਜਗਾਰ ਅਧਿਆਪਕਾਂ ਵੱਲੋਂ ਭਰਤੀ ਪੂਰੀ ਕਰਨ ਦੀ ਮੰਗ ਲਈ ਸੰਘਰਸ਼ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦਾ ਸਵਾਗਤ ਪੁਲਿਸ ਦੇ ਡੰਡੇ ਅਤੇ ਧੱਕੇਸ਼ਾਹੀ ਨਾਲ ਕੀਤਾ ਜਾਂਦਾ ਹੈ।

 

Leave a Reply

Your email address will not be published. Required fields are marked *