ਪੰਜਾਬ ‘ਚ ਵੱਡਾ ਪ੍ਰਸਾਸ਼ਨਿਕ ਫੇਰਬਦਲ; 12 IAS/PCS ਅਫ਼ਸਰਾਂ ਸਮੇਤ 234 ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਲਿਸਟ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵੱਲੋਂ ਵੱਡਾ ਪ੍ਰਸਾਸ਼ਨਿਕ ਫੇਰਬਦਲ ਕਰਦਿਆਂ ਹੋਇਆ ਸੂਬੇ ਦੇ 12 IAS/PCS ਅਫ਼ਸਰਾਂ ਸਮੇਤ 234 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਸਰਕਾਰ ਨੇ ਤਿੰਨ ਆਈਏਐੱਸ ਤੇ 9 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ (K A P Sinha) ਵੱਲੋਂ ਜਾਰੀ ਆਦੇਸ਼ ਅਨੁਸਾਰ ਆਈਏਐੱਸ ਅਧਿਕਾਰੀ ਸੰਯਮ ਅਗਰਵਾਲ ਨੂੰ ਡਾਇਰੈਕਟਰ ਉੱਚੇਰੀ ਸਿੱਖਿਆ ਦੇ ਨਾਲ-ਨਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਵਾਧੂ ਚਾਰਜ ਦਿੱਤਾ ਹੈ।
ਪੱਲਵੀ ਨੂੰ ਵਿਸ਼ੇਸ਼ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਨਾਲ ਮੁਖੀ ਜਸ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਵਿਸ਼ੇਸ਼ ਸਕੱਤਰ ਬਿਜਲੀ ਵਿਭਾਗ ਅਤੇ ਵਿਸ਼ੇਸ਼ ਸਕੱਤਰ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਵਿਭਾਗ ਦੀ ਜ਼ਿੰਮੇਵਾਰੀ ਦਿੱਤੀ ਹੈ।
ਸੁਖਜੀਤ ਪਾਲ ਸਿੰਘ ਨੂੰ ਵਧੀਕ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨਾਲ ਵਧੀਕ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਹੈ।
ਸਿਮਰਪ੍ਰੀਤ ਨੂੰ ਐੱਸਡੀਐੱਮ ਤਪਾ, ਜਗਦੀਪ ਸਹਿਗਲ ਨੂੰ ਸੰਯੁਕਤ ਡਾਇਰੈਕਟਰ ਸਥਾਨਕ ਸਰਕਾਰ, ਵਿਕਾਸ ਹੀਰਾ ਨੂੰ ਵਧੀਕ ਮੁੱਖ ਪ੍ਰਸ਼ਾਸਕ ਪੰਜਾਬ ਸ਼ਹਿਰਾ ਯੋਜਨਾ ਤੇ ਵਿਕਾਸ ਅਥਾਰਟੀ, ਹਰਪ੍ਰੀਤ ਸਿੰਘ ਅਟਵਾਲ ਨੂੰ ਐੱਸਡੀਐੱਮ ਬਰਨਾਲਾ, ਇਨਾਯਤ ਨੂੰ ਮੁੱਖ ਪ੍ਰਸ਼ਾਸਕ ਅੰਮ੍ਰਿਤਸਰ ਵਿਕਾਸ ਅਥਾਰਟੀ, ਹਰਜਿੰਦਰ ਸਿੰਘ ਜੱਸਲ ਨੂੰ ਮਿਲਖ਼ ਅਫ਼ਸਰ ਅੰਮ੍ਰਿਤਸਰ ਵਿਕਾਸ ਅਥਾਰਟੀ ਅਤੇ ਰਿਸ਼ਵ ਬਾਂਸਲ ਨੂੰ ਐੱਸਡੀਐੱਮ ਧੂਰੀ ਨਿਯੁਕਤ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ- ਹੇਠਾਂ ਪੜ੍ਹੋ ਲਿਸਟ