ਪੰਜਾਬ ‘ਚ ਅਦਾਲਤ ਨੇੜੇ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਪੰਜਾਬ ਨੈੱਟਵਰਕ, ਫਾਜ਼ਿਲਕਾ
ਪੰਜਾਬ ਦੇ ਫਾਜ਼ਿਲਕਾ ਵਿਚ ਜ਼ਿਲ੍ਹਾ ਅਦਾਲਤ ਨੇੜੇ ਗੋਲੀਆਂ ਚੱਲੀਆਂ ਹਨ। ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਦੁਪਹਿਰ ਨੂੰ ਫਾਜ਼ਿਲਕਾ, ਸ਼ਿਵਪੁਰੀ ਰੋਡ ਉਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਅਦਾਲਤ ਵਿਚ ਪੇਸ਼ੀ ਤੋਂ ਬਾਅਦ ਵਾਪਸ ਆਉਂਦੇ ਸਮੇਂ ਦੋ ਗਰੁੱਪਾਂ ਵਿੱਚ ਝੜਪ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਦੋਵਾਂ ਧੜਿਆਂ ਵਿਚਕਾਰ ਪਹਿਲਾਂ ਹੀ ਦੁਸ਼ਮਣੀ ਸੀ। ਅਦਾਲਤ ਨੇੜੇ ਦੋਵਾਂ ਧਿਰਾਂ ਵਿਚ ਝੜਪ ਹੋ ਗਈ। ਇਹ ਘਟਨਾ ਦੁਪਹਿਰ 1 ਤੋਂ 1:15 ਵਜੇ ਦੇ ਵਿਚਕਾਰ ਵਾਪਰੀ।
ਮੌਕੇ ਉਤੇ ਮੌਜੂਦ ਲੋਕਾਂ ਦੇ ਅਨੁਸਾਰ ਸ਼ਿਵਪੁਰੀ ਰੋਡ ‘ਤੇ ਅਦਾਲਤ ਤੋਂ ਥੋੜ੍ਹੀ ਦੂਰੀ ਉਤੇ ਝੜਪ ਹੋਈ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਕੁਝ ਹੀ ਸਮੇਂ ਵਿੱਚ ਕਈ ਰਾਉਂਡ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਇੱਕ ਨੌਜਵਾਨ ਨੂੰ ਗੋਲੀ ਲੱਗ ਗਈ, ਜਿਸ ਕਾਰਨ ਮੌਕੇ ਉਤੇ ਹੀ ਮੌਤ ਹੋ ਗਈ।