Punjab Cabinet Meeting: ਪੰਜਾਬ ਕੈਬਨਿਟ ਦੀ ਅੱਜ ਹੋਵੇਗੀ ਅਹਿਮ ਮੀਟਿੰਗ, ਲਏ ਜਾਣਗੇ ਵੱਡੇ ਫੈਸਲੇ
Punjab Cabinet Meeting: ਸੀਐੱਮ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਹੋਵੇਗੀ ਮੀਟਿੰਗ
ਪੰਜਾਬ ਨੈੱਟਵਰਕ, ਚੰਡੀਗੜ੍ਹ-
Punjab Cabinet Meeting: ਪੰਜਾਬ ਕੈਬਨਿਟ ਦੇ ਵੱਲੋਂ ਅਹਿਮ ਮੀਟਿੰਗ ਸੱਦ ਲਈ ਗਈ ਹੈ। ਦੱਸ ਦਈਏ ਕਿ ਇਹ ਮੀਟਿੰਗ ਸੀਐੱਮ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਸ਼ਾਮ 4 ਵਜੇ ਹੋਵੇਗੀ।
ਜਾਣਕਾਰੀ ਮਿਲੀ ਹੈ ਕਿ ਇਹ ਮੀਟਿੰਗ ਸੀਐੱਮ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ ਹੋਵੇਗੀ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਕੈਬਨਿਟ ਇਸ ਮੀਟਿੰਗ ਵਿੱਚ ਵੱਡੇ ਫੈਸਲੇ ਲੈ ਸਕਦੀ ਹੈ।
ਪਿਛਲੀ ਮੀਟਿੰਗ ਵਿੱਚ ਪੜ੍ਹੋ ਕਿਹੜੇ ਲਏ ਗਏ ਸਨ ਫ਼ੈਸਲੇ
ਦੱਸ ਦਈਏ ਕਿ 11 ਅਪ੍ਰੈਲ ਨੂੰ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਪੰਜਾਬ ਕੈਬਨਿਟ ਵੱਲੋਂ ਵੱਡੇ ਫ਼ੈਸਲੇ ਲਏ ਗਏ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਬਨਿਟ ਮੀਟਿੰਗ ਵਿੱਚ ਮੈਡੀਕਲ ਟੀਚਿੰਗ ਸਟਾਫ਼ ਦੇ ਲਈ ਵੱਡਾ ਫ਼ੈਸਲਾ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਕੈਬਨਿਟ ਦੇ ਵੱਲੋਂ ਮੈਡੀਕਲ ਟੀਚਿੰਗ ਸਟਾਫ਼ (ਪ੍ਰੋਫ਼ੈਸਰਾਂ) ਦੀ ਸੇਵਾਮੁਕਤੀ ਦੀ ਉਮਰ ਵਧਾ ਦਿੱਤੀ ਗਈ। ਚੀਮਾ ਨੇ ਦੱਸਿਆ ਕਿ ਮੈਡੀਕਲ ਟੀਚਿੰਗ ਸਟਾਫ਼ (ਪ੍ਰੋਫ਼ੈਸਰਾਂ) ਦੀ ਸੇਵਾਮੁਕਤੀ ਦੀ ਉਮਰ 62 ਸਾਲ ਸੀ, ਜੋ ਹੁਣ 3 ਸਾਲ ਹੋਰ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਮੈਡੀਕਲ ਸਪੈਸ਼ਲਿਸਟ ਅਫ਼ਸਰਾਂ ਸੇਵਾਮੁਕਤੀ ਦੀ ਉਮਰ ਵਿੱਚ ਵੀ ਤਿੰਨ ਸਾਲ ਦਾ ਵਾਧਾ ਕੀਤਾ ਗਿਆ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿੱਚ ਮੈਡੀਕਲ ਸਪੈਸ਼ਲਿਸਟ ਅਫ਼ਸਰਾਂ ਦੀ ਸੇਵਾਮੁਕਤੀ ਦੀ ਉਮਰ ਜੋ ਪਹਿਲਾਂ 58 ਸਾਲ ਸੀ, ਉਨ੍ਹਾਂ ਦੀ ਸੇਵਾਮੁਕਤੀ ਦੀ ਉਮਰ ਵੀ ਵਧਾ ਕੇ 65 ਸਾਲ ਕਰ ਦਿੱਤੀ ਗਈ ਹੈ।