ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ
ਪੰਜਾਬ ਨੈੱਟਵਰਕ, ਫਿਰੋਜ਼ਪੁਰ’ –
ਸਰਕਾਰੀ ਸੀਨੀਅਰ ਸੈਕੈੰਡਰੀ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਵਿਸ਼ਵ ਮਲੇਰੀਆ ਦਿਵਸ ਦੇ ਉੱਤੇ ਸਿਹਤ ਵਿਭਾਗ ਦੇ ਕਰਮਚਾਰੀਆਂ ਦੇ ਵੱਲੋਂ ਇੱਕ ਸਪੈਸ਼ਲ ਸੈਮੀਨਾਰ ਮਲੇਰੀਆ ਚਿਕਨ ਗੁਣੀਆਂ ਅਤੇ ਡੇਂਗੂ ਉੱਪਰ ਦਿੱਤਾ ਗਿਆ ਜਿਸ ਵਿੱਚ ਮਲੇਰੀਆ ਅਤੇ ਇਸ ਦੇ ਨਾਲ ਸੰਬੰਧਿਤ ਹੋਰ ਬਿਮਾਰੀਆਂ ਦੇ ਲੱਛਣ ਅਤੇ ਇਸ ਤੋਂ ਰੋਕਥਾਮ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ।
ਇਸ ਸਬੰਧੀ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨੀਲਮ ਧਵਨ ਤੇ ਸਿਹਤ ਵਿਭਾਗ ਤੋਂ ਸ਼੍ਰੀ ਕੁਲਵਿੰਦਰ ਸਿੰਘ ਜੀ ਨੇ ਦੱਸਿਆ ਕਿ ਕਿ ਕਿਵੇ ਮਨੁੱਖ ਦੀ ਛੋਟੀ ਜਿਹੀ ਲਾਪਰਵਾਹੀ ਨਾਲ ਇਹ ਬਿਮਾਰੀਆਂ ਪੈਦਾ ਹੁੰਦੀਆਂ ਹਨ ਅਤੇ ਅਤੇ ਸਾਨੂੰ ਰੋਗਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿਸ ਦੇ ਸਿੱਟੇ ਵਜੋਂ ਸਾਡੇ ਸਰੀਰ ਦਾ ਨੁਕਸਾਨ ਹੁੰਦਾ ਹੈ ਤਾਂ ਸਾਨੂੰ ਮਹਿੰਗੇ ਹਸਪਤਾਲਾਂ ਵਿੱਚ ਇਲਾਜ ਕਰਾਉਣ ਲਈ ਜਾਣਾ ਪੈਂਦਾ ਹੈ। ਅਤੇ ਕਈ ਵਾਰ ਬਿਮਾਰੀ ਜਿਆਦਾ ਵਧਣ ਕਰਨ ਮਰੀਜ਼ ਨੂੰ ਮੌਤ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।
ਇਸ ਪ੍ਰੋਗਰਾਮ ਦੇ ਨੋਡਲ ਇੰਚਾਰਜ ਸ੍ਰੀਮਤੀ ਹਰਜੀਤ ਕੌਰ ਨੇ ਦੱਸਿਆ ਕਿ ਅਸੀਂ ਆਪਣੇ ਆਲੇ ਦੁਆਲੇ ਦੀ ਸਫਾਈ ਕਰਕੇ ਰੱਖ ਕੇ ਅਤੇ ਪਾਣੀ ਦੀ ਨਿਯਮਤ ਸਫਾਈ ਕਰਕੇ ਇਹਨਾਂ ਬਿਮਾਰੀਆਂ ਤੋਂ ਬਚ ਸਕਦੇ ਹਾਂ।
ਸਕੂਲ ਮੀਡੀਆ ਕੋਆਰਡੀਨੇਟਰ ਸ੍ਰੀ ਲਖਵਿੰਦਰ ਸਿੰਘ ਜੀ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ੁਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾ ਰਿਹਾ ਹੈ ਤੇ ਇਸ ਦਿਨ ਸਾਨੂੰ ਆਪਣੇ ਘਰਾਂ ਤੇ ਦਫਤਰਾਂ ਦੀ ਸਫਾਈ ਕਰਕੇ ਇਸ ਨੂੰ ਮੱਛਰ ਰਹਿਤ ਕਰਨਾ ਚਾਹੀਦਾ ਹੈ ਤੇ ਮੱਛਰ ਦੇ ਸਿੱਧੇ ਸੰਪਰਕ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ।
ਇਸ ਸਮੇਂ ਸਿਹਤ ਵਿਭਾਗ ਦੇ ਕਰਮਚਾਰੀ ਕੁਲਵਿੰਦਰ ਸਿੰਘ, ਰਮਨਦੀਪ ਕੌਰ ਤੋਂ ਇਲਾਵਾ ਉਹਨਾਂ ਦਾ ਹੋਰ ਸਟਾਫ਼ ਮੈਂਬਰ ਤੇ ਸਕੂਲ ਸਟਾਫ਼ ਵਿੱਚ ਸ੍ਰੀ ਸੰਜੀਵ ਪੁਰੀ, ਸੁਨੀਤਾ ਰਾਣੀ ਰਣਜੀਤ ਕੌਰ ਲੈਕਚਰਾਰ, ਸਾਰਿਕਾ, ਗੁਰਕੀਰਤ ਕੌਰ,ਸੁਖਦੇਵ ਸਿੰਘ , ਮਮਤਾ ਰਾਣੀ, ਆਸ਼ਾ ਰਾਣੀ, ਅੰਜੂ ਖੁੱਲਰ,ਵਿੰਨੀ ਥਿੰਦ, ਸੁਨੀਤਾ ਸੋਨੀ, ਕਾਜਲ, ਤਰਸੇਮ ਸਿੰਘ, ਮਮਤਾ ਰਾਣੀ, ਨਰਿੰਦਰ ਪਾਲ ਕੌਰ, ਮਨਦੀਪ ਕੌਰ ਅਤੇ ਹੋਰ ਅਧਿਆਪਕ ਵੀ ਹਾਜ਼ਰ ਸਨ।