ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ‘ਚ ਜਲਦ ਕਰਾਂਗੇ ਰੈਗੂਲਰ; ਕੈਬਨਿਟ ਸਬ ਕਮੇਟੀ ਦੀ ਮੀਟਿੰਗ ਦੌਰਾਨ ਬੋਲੇ ਵਿੱਤ ਮੰਤਰੀ ਹਰਪਾਲ ਚੀਮਾ
ਪੰਜਾਬ ਕੈਬਨਿਟ ਸਬ-ਕਮੇਟੀ ਨਾਲ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੀ ਹੋਈ ਮੀਟਿੰਗ!
ਜੇਕਰ ਸਰਕਾਰ ਕੀਤੇ ਵਾਅਦੇ ਤੇ ਖਰਾ ਨਹੀਂ ਉੱਤਰਦੀ ਤਾਂ ਤਿੱਖਾ ਸੰਘਰਸ਼ ਵਿੱਢਾਂਗੇ : ਸੂਬਾ ਪ੍ਰਧਾਨ ਡਾ. ਟੀਨਾ
ਪੰਜਾਬ ਨੈੱਟਵਰਕ, ਚੰਡੀਗੜ੍ਹ
ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀ ਕੈਬਨਿਟ ਸਬ-ਕਮੇਟੀ ਨਾਲ਼ ਪੰਜਾਬ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਹੋਈ। ਇਸ ਮੌਕੇ ਸੂਬਾ ਪ੍ਰਧਾਨ ਡਾ. ਟੀਨਾ ਵੱਲੋਂ ਮੀਟਿੰਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਜਾਣੂ ਕਰਵਾਇਆ ਗਿਆ ਕਿ ਹਾਲ ਹੀ ਵਿੱਚ ਉਨ੍ਹਾਂ ਦੇ ਜੇਈਈ ਦੇ ਸ਼ਾਨਦਾਰ 131 ਨਤੀਜੇ ਆਏ ਹਨ।
ਉਹਨਾਂ ਦੇ ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਤੇ ਅਧਿਆਪਕਾਂ ਦੀ ਮਿਹਨਤ ਨੂੰ ਦੇਖਦਿਆਂ ਜਲਦ ਉਹਨਾਂ ਦੀਆਂ ਸੇਵਾਵਾਂ ਨੂੰ ਜਲਦ ਸਿੱਖਿਆ ਵਿਭਾਗ ਵਿੱਚ ਰੈਗੂਲਰ ਕਰਨਾ ਚਾਹੀਦਾ ਹੈ, ਹੁਣ ਹੋਰ ਦੇਰੀ ਠੀਕ ਨਹੀਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਿਸ ਸੇਵਾ ਭਾਵਨਾ ਨਾਲ ਤੁਸੀਂ ਕਿਰਤੀਆਂ, ਕਿਸਾਨਾਂ ਦੇ ਆਮ ਘਰਾਂ ਦੇ ਬੱਚਿਆਂ ਦੇ ਸ਼ਾਨਦਾਰ ਨਤੀਜੇ ਪ੍ਰਦਾਨ ਕਰ ਰਹੇ ਹੋ ਜਲਦ ਤੁਹਾਡੀਆਂ ਸੇਵਾਵਾਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤੀਆਂ ਜਾਣਗੀਆਂ।
ਇਸ ਸੰਬਧੀ ਉਹਨਾਂ ਵੱਲੋਂ ਜਲਦ ਮੁੜ ਮੀਟਿੰਗ ਦਾ ਭਰੋਸਾ ਵੀ ਦਿੱਤਾ ਗਿਆ। ਮੰਤਰੀਆਂ ਵੱਲੋਂ ਮੈਰੀਟੋਰੀਅਸ ਟੀਚਰਜ਼ ਦੀ ਮਿਹਨਤ ਸਦਕਾ ਇਸ ਵਾਰ ਜੇਈਈ ਦੇ ਆਏ ਅਹਿਮ ਨਤੀਜਿਆਂ ਨੂੰ ਲੈ ਕੇ ਵਧਾਈ ਵੀ ਦਿੱਤੀ ਗਈ।
ਇਸ ਸਮੇਂ ਜਨਰਲ ਸਕੱਤਰ ਡਾ. ਅਜੇ ਸ਼ਰਮਾ ਵੱਲੋਂ ਮੈਰੀਟੋਰੀਅਸ ਟੀਚਰਜ਼ ਦੇ ਸਾਲਾਨਾ ਵਾਧੇ ਤੇ ਰੁਕੇ ਹੋਏ ਬਕਾਏ ਜਾਰੀ ਕਰਨ ਦੀ ਮੰਗ ਰੱਖੀ ਗਈ ਕਿ ਪਿਛਲੇ 10 ਸਾਲਾਂ ਵਿੱਚ ਸਿਰਫ਼ 2326 ਰੁਪਏ ਵਧੇ ਹਨ ਜਦ ਕਿ ਮਹਿੰਗਾਈ ਵਾਰ-ਵਾਰ ਵਧ ਰਹੀ ਹੈ । ਮੰਤਰੀਆਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਤੁਹਾਡੇ ਤਨਖ਼ਾਹ ਵਾਧੇ ਤੇ ਪਿਛਲੇ ਬਕਾਏ ਜਲਦ ਜਾਰੀ ਕੀਤੇ ਜਾਣਗੇ , ਇਸ ਸੰਬੰਧੀ ਕਾਰਜ ਚੱਲ ਰਿਹਾ ਹੈ।
ਮੀਟਿੰਗ ਤੋਂ ਬਾਅਦ ਸੂਬਾ ਪ੍ਰਧਾਨ ਡਾ.ਟੀਨਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਪਹਿਲਾਂ ਵਾਂਗ ਲਾਰੇ-ਲੱਪੇ ਲਾ ਕੇ ਹੋਰ ਸਮਾਂ ਲੰਘਾਉਣ ਦੀ ਕੋਸ਼ਿਸ਼ ਕੀਤੀ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਵਿੱਢਾਂਗੇ । ਅੱਜ ਦੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਡਾ.ਟੀਨਾ ਸੂਬਾ ਪ੍ਰਧਾਨ, ਡਾ. ਅਜੈ ਸ਼ਰਮਾ ਜਨਰਲ ਸਕੱਤਰ, ਕੇਂਦਰੀ ਕਮੇਟੀ ਮੈਂਬਰ ਸਿਮਰਨਜੀਤ ਕੌਰ , ਵਿਪਨੀਤ ਕੌਰ , ਜਸਵਿੰਦਰ ਸਿੰਘ ਅਤੇ ਮੋਹਿਤ ਪੂਨੀਆ ਹਾਜ਼ਰ ਰਹੇ।