ਵੱਡੀ ਖ਼ਬਰ: ਪੰਜਾਬ ਸਰਕਾਰ ਨੇ ਵਿਜੀਲੈਂਸ ਚੀਫ਼ ਦੇ ਨਾਲ AIG ਅਤੇ SSP ਵੀ ਕੀਤੇ ਸਸਪੈਂਡ
ਪੰਜਾਬ ਨੈੱਟਵਰਕ, ਚੰਡੀਗੜ੍ਹ
ਭਗਵੰਤ ਮਾਨ ਸਰਕਾਰ ਨੇ ਵਿਜੀਲੈਂਸ ਬਿਊਰੋ ਦੇ ਚੀਫ਼ SPS ਪਰਮਾਰ ਨੂੰ ਸਸਪੈਂਡ ਕਰ ਦਿੱਤਾ ਹੈ। ਇਸ ਦੇ ਨਾਲ ਹੀ ਦੋ ਹੋਰ ਅਧਿਕਾਰੀਆਂ ਏਆਈਜੀ ਅਤੇ ਐਸਐਸਪੀ ਵਿਜੀਲੈਂਸ ‘ਤੇ ਵੀ ਕਥਿਤ ਘਪਲੇ ਦੇ ਦੋਸ਼ਾਂ ਤਹਿਤ ਗਾਜ ਡਿੱਗੀ ਹੈ।ਸਰਕਾਰ ਨੇ ਇਨ੍ਹਾਂ ਦੋਵੇਂ ਅਧਿਕਾਰੀਆਂ ਨੂੰ ਵੀ ਪਰਮਾਰ ਨਾਲ ਸਸਪੈਂਡ ਕੀਤਾ ਹੈ।
ਪਰਮਾਰ ਦੇ ਨਾਲ, ਵਿਜੀਲੈਂਸ ਬਿਊਰੋ ਦੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (SSP) ਸਵਰਨਜੀਤ ਸਿੰਘ ਅਤੇ ਇੱਕ ਸਹਾਇਕ ਇੰਸਪੈਕਟਰ ਜਨਰਲ (AIG) ਹਰਪ੍ਰੀਤ ਸਿੰਘ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਸਾਲ SPS ਪਰਮਾਰ ਵਿਜੀਲੈਂਸ ਦੀ ਕਮਾਨ ਸੌਂਪੀ ਗਈ ਸੀ।