ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਦਾ ਨਵਾਂ ਚੀਫ਼ ਨਿਯੁਕਤ, ਪੜ੍ਹੋ ਕੌਣ?
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਸਰਕਾਰ ਦੇ ਵੱਲੋਂ ਵਿਜੀਲੈਂਸ ਦਾ ਨਵਾਂ ਚੀਫ਼ ਨਿਯੁਕਤ ਕੀਤਾ ਗਿਆ ਹੈ। ਜਾਰੀ ਹੁਕਮਾਂ ਅਨੁਸਾਰ, ਪ੍ਰਵੀਨ ਕੁਮਾਰ ਸਿਨਹਾ ਨੂੰ ਚੀਫ਼ ਡਾਇਰੈਕਟਰ ਵਿਜੀਲੈਂਸ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
ਇੱਥੇ ਜਿਕਰ ਕਰਨਾ ਬਣਦਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਹੋਇਆ ਪੰਜਾਬ ਸਰਕਾਰ ਵੱਲੋਂ ਜਿੱਥੇ ਵਿਜੀਲੈਂਸ ਚੀਫ਼ ਐਸਪੀਐਸ ਪਰਮਾਰ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਉੱਥੇ ਹੀ ਏਆਈਜੀ ਅਤੇ ਐਸਐਸਪੀ ਨੂੰ ਵੀ ਸਰਕਾਰ ਨੇ ਨਹੀਂ ਬਖ਼ਸਿਆ, ਉਨ੍ਹਾਂ ਨੂੰ ਵੀ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ।
ਸਾਡੀ ਜਾਣਕਾਰੀ ਅਨੁਸਾਰ, ਇਹ ਪਹਿਲੀ ਹੈ, ਜਦੋਂ ਵਿਜੀਲੈਂਸ ਦੇ ਕਿਸੇ ਚੀਫ਼ ਨੂੰ ਉਸਦੇ ਅਹੁਦੇ ਤੋਂ ਸਸਪੈਂਡ ਕੀਤਾ ਗਿਆ ਹੈ।