School News: ਆਦਰਸ਼ ਸਕੂਲ ਬਾਰੇ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ! ਪੜ੍ਹੋ ਪੱਤਰ
School News: ਆਦਰਸ਼ ਸਕੂਲ ਪ੍ਰਬੰਧ ਚਲਾਉਣ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਵੱਡਾ ਫੈਸਲਾ
ਪੰਜਾਬ ਨੈੱਟਵਰਕ, ਚੰਡੀਗੜ੍ਹ
School News: ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦਾ ਪ੍ਰਬੰਧ ਚਲਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਈਈਡੀਬੀ ਦੀ ਬੋਰਡ ਮੀਟਿੰਗ ਵਿੱਚ ਵੱਡਾ ਫੈਸਲਾ ਕੀਤਾ ਗਿਆ ਹੈ।
ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਚਾਉਂਕੇ (ਬਠਿੰਡਾ) ਦਾ ਪ੍ਰਬੰਧ ਚਲਾਉਣ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਸਿੱਖਿਆ ਵਿਕਾਸ ਬੋਰਡ ਵੱਲੋਂ ਨਿੱਜੀ ਭਾਈਵਾਲ ਸਕੀਮ ਤਹਿਤ ਆਦਰਸ਼ ਸਕੂਲ ਚਾਉਂਕੇ ਸ਼੍ਰੀ ਰਾਧੇ ਕ੍ਰਿਸ਼ਨਾ ਸੇਵਾ ਸੰਮਤੀ ਮਾਨਸਾ ਵੱਲੋਂ ਚਲਾਇਆ ਜਾ ਰਿਹਾ ਸੀ।
ਹੁਣ ਸਰਕਾਰ ਨੇ ਇਸ ਦਾ ਪ੍ਰਬੰਧ ਹਲਕੇ ਦੇ ਸਬ ਡਿਵੀਜਨਲ ਮੈਜਿਸਟ੍ਰੇਟ ਨੂੰ ਦਿੱਤਾ ਹੈ।