Punjab News: ਸੀਨੀਅਰ ਲੀਡਰ ਪਰਮਿੰਦਰ ਪਿੰਕੀ AAP ‘ਚ ਸ਼ਾਮਲ
ਪੰਜਾਬ ਨੈੱਟਵਰਕ, ਸੰਗਰੂਰ
ਸੀਨੀਅਰ ਲੀਡਰ ਅਤੇ ਸੰਗਰੂਰ ਤੋਂ ਆਜ਼ਾਦ ਐਮਸੀ ਪਰਮਿੰਦਰ ਪਿੰਕੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਆਗੂ ਅਵਤਾਰ ਸਿੰਘ ਇਲਵਾਲ ਦੀ ਮੌਜੂਦਗੀ ਵਿੱਚ ਪਿੰਕੀ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ‘ਆਪ’ ਪਰਿਵਾਰ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ।
ਕੌਂਸਲਰ ਪਰਮਿੰਦਰ ਪਿੰਕੀ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਸੰਗਰੂਰ ਵਿੱਚ ਹੋਰ ਮਜ਼ਬੂਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਤਿੰਨ ਸਾਲਾਂ ਵਿੱਚ ‘ਆਪ’ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਤੋਂ ਬਹੁਤ ਖੁਸ਼ ਹਨ। ਇਸੇ ਲਈ ਪਾਰਟੀ ਦਾ ਕਾਫ਼ਲਾ ਹਰ ਰੋਜ਼ ਵਧ ਰਿਹਾ ਹੈ।
ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਸਥਾਨਕ ਨੁਮਾਇੰਦਿਆਂ ਅਤੇ ਜ਼ਮੀਨੀ ਵਰਕਰਾਂ ਨੂੰ ਨਾਲ ਲੈ ਕੇ ਜਨਤਕ ਮੁੱਦਿਆਂ ‘ਤੇ ਕੰਮ ਕੀਤਾ ਹੈ। ਭਵਿੱਖ ਵਿੱਚ ਹੋਰ ਵੀ ਕਈ ਵੱਡੇ ਫੈਸਲੇ ਲਏ ਜਾਣਗੇ ਜਿਸ ਨਾਲ ਸੰਗਰੂਰ ਅਤੇ ਪੰਜਾਬ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ।
ਪਰਮਿੰਦਰ ਪਿੰਕੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਪਾਰਟੀ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਸੰਗਰੂਰ ਵਿੱਚ ਪਾਰਟੀ ਨੂੰ ਨਵਾਂ ਉਤਸ਼ਾਹ ਮਿਲੇਗਾ ਅਤੇ ਇਸਦਾ ਸਥਾਨਕ ਪੱਧਰ ‘ਤੇ ਵੀ ਫਾਇਦਾ ਹੋਵੇਗਾ।