All Latest NewsGeneralNews FlashPunjab NewsTOP STORIES

ਚੰਡੀਗੜ੍ਹ ਦੇ Elante Mall ‘ਚ ਵੱਡਾ ਹਾਦਸਾ, ਬੱਚੇ ਦੀ ਮੌਤ

 

ਚੰਡੀਗੜ੍ਹ

ਚੰਡੀਗੜ੍ਹ ਦੇ ਏਲਾਂਟੇ ਮਾਲ (Elante Mall) ‘ਚ ਖਿਡੌਣਾ ਟਰੇਨ ਪਲਟਣ ਨਾਲ 11 ਸਾਲਾ ਬੱਚੇ ਦੀ ਮੌਤ ਹੋ ਗਈ। ਬੱਚੇ ਨੂੰ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਐਤਵਾਰ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮ੍ਰਿਤਕ ਬੱਚੇ ਦੀ ਪਛਾਣ ਸ਼ਾਹਬਾਜ਼ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਪੁਲਿਸ ਨੇ ਖਿਡੌਣਾ ਟਰੇਨ ਨੂੰ ਜ਼ਬਤ ਕਰ ਲਿਆ ਹੈ।

ਜਤਿੰਦਰ ਪਾਲ ਦੀ ਸ਼ਿਕਾਇਤ ‘ਤੇ ਇੰਡਸਟਰੀਅਲ ਏਰੀਆ ਥਾਣਾ ਪੁਲਸ ਨੇ ਬਾਪੂ ਧਾਮ ਵਾਸੀ ਸੌਰਭ, ਜੋ ਕਿ ਖਿਡੌਣਾ ਟਰੇਨ ਦੇ ਸੰਚਾਲਕ ਹੈ, ਦੇ ਖਿਲਾਫ ਅਣਗਹਿਲੀ ਅਤੇ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਡੀਐਸਪੀ ਰਾਮ ਗੋਪਾਲ ਨੇ ਦੱਸਿਆ ਕਿ ਚੰਡੀਗੜ੍ਹ ਪੁਲੀਸ ਨੇ ਖਿਡੌਣਾ ਟਰੇਨ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

Leave a Reply

Your email address will not be published. Required fields are marked *