All Latest NewsNews FlashPunjab News

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ-ਕਰਮਚਾਰੀਆਂ ਨੂੰ 24 ਘੰਟੇ ਮੋਬਾਈਲ ਫ਼ੋਨ ON ਰੱਖਣ ਦੇ ਹੁਕਮ, ਛੁੱਟੀ ਵਾਲੇ ਦਿਨ ਵੀ ਕੋਈ ਰਾਹਤ ਨਹੀਂ

 

ਪੰਜਾਬ ਨੈੱਟਵਰਕ, ਚੰਡੀਗੜ੍ਹ-

ਪੰਜਾਬ ਸਰਕਾਰ ਨੇ ਇੱਕ ਸਖ਼ਤ ਫ਼ੈਸਲਾ ਲੈਂਦੇ ਹੋਏ ਅਧਿਕਾਰੀਆਂ ਕਰਮਚਾਰੀਆਂ ਨੂੰ 24 ਘੰਟੇ ਮੋਬਾਈਲ ਫ਼ੋਨ ਆਨ ਰੱਖਣ ਦੇ ਹੁਕਮ ਦਿੱਤੇ ਹਨ। ਨਾਲ ਹੀ ਛੁੱਟੀ ਵਾਲੇ ਦਿਨ ਵੀ ਕੋਈ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

ਵਿਸ਼ੇਸ਼ ਸਕੱਤਰ ਪ੍ਰਸੋਨਲ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੰਜਾਬ ਨੂੰ ਜਾਰੀ ਕੀਤੇ ਸਖ਼ਤ ਹੁਕਮਾਂ ਵਿੱਚ ਕਿਹਾ ਹੈ ਕਿ ਉਨ੍ਹਾਂ ਦੇ ਵਿਭਾਗਾਂ ਦੇ ਕਰਮਚਾਰੀ ਅਤੇ ਅਧਿਕਾਰੀ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਲਈ ਮੋਬਾਈਲ ਰਾਹੀਂ ਉਪਲੱਬਧ ਰਹਿਣ।

ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਉਪਰੋਕਤ ਵਿਸ਼ੇ ਸਬੰਧੀ ਇਹ ਕਹਿਣ ਦੀ ਹਦਾਇਤ ਹੋਈ ਹੈ ਕਿ ਪ੍ਰਸਾਸ਼ਨ ਨਾਲ ਸਬੰਧਤ ਕਈ ਕੰਮ ਤੁਰੰਤ ਕੀਤੇ ਜਾਣੇ ਹੁੰਦੇ ਹਨ, ਜਿਸ ਕਾਰਨ ਇਨ੍ਹਾਂ ਕੰਮਾਂ ਨਾਲ ਸਬੰਧਤ ਅਫ਼ਸਰਾਂ ਦੀ ਉਪਲੱਬਧਤਾ ਜ਼ਰੂਰੀ ਹੋ ਜਾਂਦੀ ਹੈ।

ਕਈ ਵਾਰ ਵੇਖਣ ਵਿੱਚ ਆਇਆ ਹੈ ਕਿ ਕੁੱਝ ਅਫ਼ਸਰ ਦਫ਼ਤਰੀ ਸਮੇਂ ਤੋਂ ਬਾਅਦ ਮੋਬਾਈਲ ਉੱਤੇ ਉਪਲੱਬਧ ਨਹੀਂ ਹੁੰਦੇ, ਕਿਉਂਕਿ ਜਾਂ ਤਾਂ ਉਨ੍ਹਾਂ ਦਾ ਮੋਬਾਈਲ ਬੰਦ ਹੁੰਦਾ ਹੈ ਜਾਂ ਨੈੱਟਵਰਕ ਕਵਰੇਜ ਖੇਤਰ ਤੋਂ ਬਾਹਰ ਹੁੰਦਾ ਹੈ ਜਾ ਡਾਈਵਰਜਨ, ਫਲਾਈਟ ਮੋਡ ਉੱਤੇ ਲਗਾਇਆ ਹੁੰਦਾ ਹੈ।

ਅਜਿਹੀ ਸਥਿਤੀ ਵਿੱਚ ਜ਼ਰੂਰੀ ਪ੍ਰਸਾਸ਼ਨਿਕ ਕੰਮਾਂ ਨੂੰ ਨੇਪਰੇ ਚਾੜ੍ਹਨ ਅਤੇ ਆਮ ਜਨਤਾ ਨੂੰ ਸੇਵਾਵਾਂ ਅਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਅੜਚਨ ਆਉਂਦੀ ਹੈ।

ਆਪ (ਵਿਸ਼ੇਸ਼ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰਜ਼, ਪ੍ਰਮੁੱਖ ਸਕੱਤਰ ਅਤੇ ਸਕੱਤਰ ਪੰਜਾਬ) ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਆਪ ਦੇ ਵਿਭਾਗ ਦੇ ਸਾਰੇ ਅਧਿਕਾਰੀਆਂ ਵੱਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਉਹ ਦਫ਼ਤਰੀ ਸਮੇਂ ਤੋਂ ਬਾਅਦ ਅਤੇ ਛੁੱਟੀ ਵਾਲੇ ਦਿਨ, ਜ਼ਰੂਰੀ ਦਫ਼ਤਰੀ ਪ੍ਰਸਾਸ਼ਨਿਕ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਹਿੱਤ, ਮੋਬਾਈਲ ਰਾਹੀਂ ਉਪਲੱਬਧ ਰਹਿਣ ਤਾਂ ਕਿ ਇਨ੍ਹਾਂ ਕੰਮਾਂ ਨੂੰ ਸਮੇਂ ਸਿਰ ਨੇਪਰੇ ਚੜਾਇਆ ਜਾ ਸਕੇ।

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਅਧਿਕਾਰੀਆਂ-ਕਰਮਚਾਰੀਆਂ ਨੂੰ 24 ਘੰਟੇ ਮੋਬਾਈਲ ਫ਼ੋਨ ਆਨ ਰੱਖਣ ਦੇ ਹੁਕਮ, ਛੁੱਟੀ ਵਾਲੇ ਦਿਨ ਵੀ ਕੋਈ ਰਾਹਤ ਨਹੀਂ

 

Leave a Reply

Your email address will not be published. Required fields are marked *