ਪੰਜਾਬ ’ਚ ਲੈਕਚਰਾਰਾਂ ਅਤੇ ਪ੍ਰੋਫੈਸਰਾਂ ਦੀਆਂ ਨਿਕਲੀਆਂ 315 ਅਸਾਮੀਆਂ, 1 ਮਈ ਤੱਕ ਕਰੋ ਅਪਲਾਈ
ਚੰਡੀਗੜ੍ਹ
ਸਿੱਖਿਆ ਖੇਤਰ ਵਿੱਚ ਅਧਿਆਪਕ ਵਜੋਂ ਨੌਕਰੀ ਕਰਨ ਦੇ ਚਾਹਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਵਿੱਚ ਲੈਕਚਰਾਰਾਂ ਅਤੇ ਪ੍ਰੋਫੈਸਰਾਂ ਦੀਆਂ ਅਸਾਮੀਆਂ ਨਿਕਲੀਆਂ ਹਨ।
ਪ੍ਰੋਫੈਸਰਾਂ ਅਤੇ ਲੈਕਚਰਾਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਦਾਰਿਆਂ ਵਿੱਚ ਵੱਖ ਵੱਖ ਵਿਸ਼ਿਆਂ ਲਈ 315 ਅਸਾਮੀਆਂ ਕੱਢੀਆਂ ਗਈਆਂ ਹਨ।
ਡਾਇਰੈਕਟੋਰੇਟ ਆਫ਼ ਐਜੂਕੇਸ਼ਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 1 ਮਈ 2025 ਤੱਕ ਅਰਜ਼ੀਆਂ ਭੇਜ ਸਕਦੇ ਹਨ।





