ਪੰਜਾਬ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਵਤੀਰੇ ਖਿਲਾਫ ਝੰਡਾ ਮਾਰਚ ਕਰਨ ਦਾ ਐਲਾਨ
ਪੰਜਾਬ ਪੈਨਸ਼ਨਰਜ਼ ਯੂਨੀਅਨ ਨੇ ਅੱਜ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਕਰਕੇ ਕੀਤਾ ਗਿਆ ਫੈਸਲਾ
ਭਗਵੰਤ ਮਾਨ ਸਰਕਾਰ ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ ਦਾ ਲਾਇਆ ਦੋਸ਼
ਪੰਜਾਬ ਨੈੱਟਵਰਕ, ਮੋਗਾ
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ,ਚੰਡੀਗੜ੍ਹ ਦੀ ਸੂਬਾ ਕਾਰਜਕਾਰਨੀ ਕਮੇਟੀ ਦੀ ਇੱਕ ਮੀਟਿੰਗ ਇੱਥੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਵਿਖੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਦੇ ਸ਼ੁਰੂ ਵਿੱਚ ਪਿਛਲੇ ਸਮੇਂ ਦੌਰਾਨ ਵੱਖ ਵੱਖ ਥਾਵਾਂ ਤੇ ਹੋਏ ਰੇਲ ਅਤੇ ਬੱਸ ਹਾਦਸੇ ਵਿੱਚ ਸਦੀਵੀ ਵਿਛੋੜਾ ਦੇ ਗਏ ਵਿਅਕਤੀਆਂ ਤੋਂ ਇਲਾਵਾ ਕਾਮਰੇਡ ਇੰਦਰਜੀਤ ਮੁਕਤਸਰ, ਸੁਤੰਤਰਤਾ ਸੰਗਰਾਮੀਏ ਜਗਦੀਸ਼ ਪ੍ਰਸ਼ਾਦਿ ਸ਼ਰਮਾ , ਸੀਤਲ ਸਿੰਘ ਚਾਹਲ ਦੇ ਭਰਾ ਅਤੇ ਪ੍ਰੀਤਮ ਸਿੰਘ ਸਾਬਕਾ ਮਕੈਨਿਕ ਜਲੰਧਰ ਆਦਿ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਕਾਰਜਕਾਰੀ ਚੇਅਰਮੈਨ ਅਵਤਾਰ ਸਿੰਘ ਗਗੜਾ, , ਜਨਰਲ ਸਕੱਤਰ ਪ੍ਰੇਮ ਚਾਵਲਾ , ਮੁੱਖ ਜੱਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ , ਵਿੱਤ ਸਕੱਤਰ ਪ੍ਰਿਤਪਾਲ ਸਿੰਘ ਪੰਡੋਰੀ ,ਪ੍ਰੈਸ ਸਕੱਤਰ ਭੁਪਿੰਦਰ ਸਿੰਘ ਸੇਖੋਂ , ਮੀਤ ਪ੍ਰਧਾਨ ਜਗਮੇਲ ਸਿੰਘ ਪੱਖੋਵਾਲ, ਸੂਬਾਈ ਆਗੂ ਬਲਰਾਜ ਸਿੰਘ ਭੰਗੂ , ਸਵਰਨ ਸਿੰਘ ਹਠੂਰ, ਨਸੀਬ ਸਿੰਘ ਜੜੋਤ , ਹਰਭਗਵਾਨ ਸ੍ਰੀ ਮੁਕਤਸਰ ਸਾਹਿਬ, ਸੱਤ ਪਾਲ ਸਿੰਘ ਸਹਿਗਲ ਅਤੇ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਪੰਜਾਬ ਸਰਕਾਰ ਤੇ ਦੋਸ਼ ਲਾਇਆ ਹੈ ਕਿ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ।
ਜਿਵੇਂ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਪੈਨਸ਼ਨਰਾਂ ਲਈ 2.59 ਦਾ ਗੁਨਾਕ ਲਾਗੂ ਨਹੀਂ ਕੀਤਾ ਜਾ ਰਿਹਾ, ਮਹਿੰਗਾਈ ਭੱਤੇ ਦੀਆਂ 12 ਫੀਸਦੀ ਦੀ ਦਰ ਨਾਲ ਬਕਾਇਆ ਪਈਆਂ ਤਿੰਨ ਕਿਸਤਾਂ ਨਹੀਂ ਦਿੱਤੀਆਂ ਜਾ ਰਹੀਆਂ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਬਹਾਲ ਨਹੀਂ ਕੀਤੀ ਜਾ ਰਹੀ।
ਅਦਾਲਤਾਂ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸੰਬੰਧਿਤ ਹੱਕ ਵਿੱਚ ਕੀਤੇ ਗਏ ਫੈਸਲੇ ਲਾਗੂ ਨਹੀਂ ਕੀਤੇ ਜਾ ਰਹੇ,ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਮੁਲਾਜਮ ਅਤੇ ਪੈਨਸ਼ਨਰ ਜਥੇਬੰਦੀਆਂ ਨਾਲ ਗੱਲਬਾਤ ਦੇ ਦਰਵਾਜ਼ੇ ਬੰਦ ਕਰਕੇ ਰੱਖੇ ਹੋਏ ਹਨ ਅਤੇ ਕਈ ਵਾਰ ਮੀਟਿੰਗਾਂ ਦਾ ਸਮਾਂ ਦੇ ਕੇ ਬਾਅਦ ਵਿੱਚ ਮੁਕਰ ਗਏ ਹਨ।
ਮੀਟਿੰਗ ਦੌਰਾਨ ਦੇਸ਼ ਅਤੇ ਪੰਜਾਬ ਰਾਜ ਵਿੱਚ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਲੋਕਾਂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਚੰਗਾ ਸਬਕ ਸਿਖਾਇਆ ਹੈ।
ਮੀਟਿੰਗ ਦੌਰਾਨ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖਿਲਾਫ 6 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਇਲਾਕਿਆਂ ਵਿੱਚ ਝੰਡਾ ਮਾਰਚ ਅਤੇ 27 ਜੂਨ ਨੂੰ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਯਾਦਗਾਰੀ ਭਵਨ ਮੋਗਾ ਵਿਖੇ ਕਾਮਰਡ ਬਲਵਿੰਦਰ ਸਿੰਘ ਸੰਧੂ ਦੇ ਮਨਾਏ ਜਾ ਰਹੇ 21ਵੇਂ ਬਰਸੀ ਸਮਾਗਮ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਨਿਰਣਾ ਲਿਆ ਗਿਆ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਲਖਵਿੰਦਰ ਸਿੰਘ ਰੋਪੜ, ਗੁਰਤੇਜ ਸਿੰਘ ਬਰਾੜ ਫਿਰੋਜਪੁਰ, ਪੋਹਲਾ ਸਿੰਘ ਬਰਾੜ, ਭੁਪਿੰਦਰ ਸਿੰਘ ਭਿੰਦਾ, ਨਿਰੰਜਨ ਸਿੰਘ ਮੋਗਾ, ਉਕਾਰ ਸਿੰਘ , ਬਲਜੀਤ ਸਿੰਘ ਜਗਰਾਓਂ, ਪਰਮਜੀਤ ਸਿੰਘ ਜਗਰਾਓਂ , ਦਲਜੀਤ ਸਿੰਘ, ਅਜਮੇਰ ਸਿੰਘ ਮੋਗਾ, ਓਮ ਪ੍ਰਕਾਸ਼ ਫਿਰੋਜ਼ਪੁਰ, ਮਲਕੀਅਤ ਚੰਦ ਪਾਸੀ, ਜੋਗਿੰਦਰ ਸਿੰਘ ਜੀਰਾ, ਓਮ ਪ੍ਰਕਾਸ਼ ਫਾਜ਼ਿਲਕਾ, ਅਮਰੀਕ ਸਿੰਘ, ਸੰਤੋਖ ਸਿੰਘ ਜਲੰਧਰ, ਦਵਿੰਦਰ ਪਾਲ ਸਿੰਘ ਜਲੰਧਰ, ਮਹਿੰਦਰ ਸਿੰਘ ਰੋਪੜ, ਗੁਰਦੀਪ ਸਿੰਘ ਪਠਾਨਕੋਟ , ਗੁਰਮੁਖ ਸਿੰਘ ਜਲੰਧਰ, ਗੁਰਦਰਸ਼ਨ,ਸਿੰਘ ਢਿੱਲੋਂ , ਰਾਜ ਕੁਮਾਰ ਤੇ ਮਲਕੀਤ ਸਿੰਘ ਸ੍ਰੀ ਮੁਕਤਸਰ ਸਾਹਿਬ ਆਦਿ ਸ਼ਾਮਲ ਸਨ।