Punjab News: ਸਕੂਲ ‘ਚ ਪਿਸਟਲ ਲੈ ਕੇ ਪਹੁੰਚੀ 7ਵੀਂ ਜਮਾਤ ਦੀ ਵਿਦਿਆਰਥਣ, FIR ਦਰਜ
Punjab News: ਤਰਨਤਾਰਨ ਦੇ ਇੱਕ ਸਕੂਲ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। 7ਵੀਂ ਜਮਾਤ ਦੀ ਇੱਕ ਵਿਦਿਆਰਥਣ ਆਪਣੇ ਪਿਤਾ ਦੀ ਲਾਇਸੈਂਸੀ ਪਿਸਤੌਲ ਲੈ ਕੇ ਸਕੂਲ ਪਹੁੰਚੀ।
ਸਕੂਲ ਦੇ ਪ੍ਰਿੰਸੀਪਲ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਵਿਦਿਆਰਥਣ ਦੇ ਪਿਤਾ ਤੋਂ ਵੀ ਪੁੱਛਗਿੱਛ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ, ਵਿਦਿਆਰਥਣ ਦੇ ਪਿਤਾ ਸਾਬਕਾ ਸੈਨਿਕ ਹਨ, ਜੋ ਸੂਚਨਾ ਮਿਲਣ ਤੇ ਸਕੂਲ ਪਹੁੰਚੇ।
ਉਨ੍ਹਾਂ ਨੇ ਪ੍ਰਿੰਸੀਪਲ ਨੂੰ ਦੱਸਿਆ ਕਿ ਉਸ ਦਾ ਲਾਇਸੈਂਸੀ ਪਿਸਤੌਲ ਘਰੋਂ ਗਾਇਬ ਹੈ ਤੇ ਹੋ ਸਕਦਾ ਹੈ ਕਿ ਉਹ ਉਸ ਦੀ ਧੀ ਕੋਲ ਹੋਵੇ।
ਇਸ ਤੋਂ ਬਾਅਦ ਸਕੂਲ ਪ੍ਰਬੰਧਨ ਨੇ ਵਿਦਿਆਰਥਣ ਨੂੰ ਦਫ਼ਤਰ ਬੁਲਾਇਆ। ਪੁੱਛਗਿੱਛ ਕਰਨ ‘ਤੇ, ਵਿਦਿਆਰਥਣ ਨੇ ਆਪਣੀ ਕਮਰ ਤੋਂ ਪਿਸਤੌਲ ਕੱਢ ਕੇ ਪ੍ਰਬੰਧਨ ਨੂੰ ਦੇ ਦਿੱਤੀ।
ਸਕੂਲ ਦੀ ਪ੍ਰਿੰਸੀਪਲ ਨੇ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ।
ਮੀਡੀਆ ਰਿਪੋਰਟਾਂ ਮੁਤਾਬਿਕ, ਭਿੱਖੀਵਿੰਡ ਥਾਣੇ ਨੇ ਵਿਦਿਆਰਥਣ ਦੇ ਪਿਤਾ ਖ਼ਿਲਾਫ਼ ਲਾਪਰਵਾਹੀ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ।
ਡੀਐਸਪੀ ਪ੍ਰੀਤਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਵਿਦਿਆਰਥਣ ਪਿਸਤੌਲ ਲੈ ਕੇ ਸਕੂਲ ਕਿਉਂ ਪਹੁੰਚੀ?