All Latest NewsNews FlashPunjab News

ਪੇ-ਕਮਿਸ਼ਨ ਲਾਗੂ ਨਾ ਹੋਣ ‘ਤੇ ਭਖਿਆ ਮਾਹੌਲ! ਪੰਜਾਬੀ ਯੂਨੀਵਰਸਿਟੀ ਦੇ ਕੱਚੇ ਸਹਾਇਕ ਪ੍ਰੋਫ਼ੈਸਰਾਂ ਦਾ ਧਰਨਾ ਜਾਰੀ

 

ਪੰਜਾਬ ਨੈੱਟਵਰਕ, ਪਟਿਆਲਾ-

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਚਲਦਾ ਕੰਟਰੈਕਟ ਅਸਿਸਟੈਂਟ ਪ੍ਰੋਫੈਸਰਾਂ ਦਾ ਧਰਨਾ ਸੱਤਵੇਂ ਦਿਨ ਵਿੱਚ ਦਾਖ਼ਲ ਹੋ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਯੂਨੀਵਰਸਿਟੀ ਕੰਟਰੈਕਟ ਟੀਚਰਜ਼ ਐਸੋਸੀਏਸ਼ਨ (ਪੁਕਟਾ) ਦੀ ਪ੍ਰਧਾਨ ਡਾ. ਤਰਨਜੀਤ ਕੌਰ ਦੀ ਅਗੁਵਾਈ ਵਿੱਚ ਚਲਦਾ ਇਹ ਧਰਨਾ ਯੂਨੀਵਰਸਿਟੀ ਦੇ ਵੱਖ ਵੱਖ ਅਦਾਰਿਆਂ ਵਿੱਚ ਕੰਮ ਕਰਦੇ ਕੰਟਰੈਕਟ ਅਧਿਆਪਕਾਂ ਤੇ UGC ਦੇ 2018 ਦੇ ਰੈਗੂਲੇਸ਼ਨਜ਼ ਅਨੁਸਾਰ ਪੇ ਕਮਿਸ਼ਨ ਲਾਗੂ ਕਰਨ ਦੀ ਮੰਗ ਨੂੰ ਲੈਕੇ ਲਗਾਇਆ ਗਿਆ ਹੈ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਆਪਣੇ ਅਧੀਨ ਕੰਮ ਕਰਦੇ ਸਾਰੇ ਮੁਲਾਜ਼ਮਾਂ (ਅਧਿਆਪਨ ਅਤੇ ਗ਼ੈਰ ਅਧਿਆਪਨ) ਤੇ ਸਾਲ 2022 ਵਿੱਚ ਸਬੰਧਤ ਰੈਗੂਲੇਸ਼ਨ ਨੂੰ ਲਾਗੂ ਕਰ ਦਿੱਤਾ ਸੀ। ਯੂਨੀਵਰਸਿਟੀ ਅਥਾਰਟੀ ਵੱਲੋਂ ਇਸ ਪੇ ਕਮਿਸ਼ਨ ਦਾ ਲਾਭ ਰੈਗੂਲਰ ਦੇ ਨਾਲ ਨਾਲ ਐਡ-ਹਾਕ ਅਤੇ ਇਥੋਂ ਤੱਕ ਕਿ ਪੂਰਨ ਰੂਪ ਤੋਂ ਟੈਂਪੂਰੇਰੀ ਅਧਿਆਪਕਾਂ ਨੂੰ ਵੀ ਦਿੱਤਾ ਗਿਆ।

ਕੰਟਰੈਕਟ ਅਧਿਆਪਕਾਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਮੰਗ ਕੀਤੀ ਜਾ ਰਹੀ ਸੀ ਕਿ ਸਬੰਧਤ ਰੈਗੂਲੇਸ਼ਨ ਕੰਟਰੈਕਟ ਅਧਿਆਪਕਾਂ ਤੇ ਵੀ ਇੰਨ-ਬਿੰਨ ਲਾਗੂ ਕੀਤਾ ਜਾਵੇ। ਪਰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਇਸ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਮਜਬੂਰਨ ਕੰਟਰੈਕਟ ਅਧਿਆਪਕਾਂ ਵੱਲੋਂ ਯੂਨੀਵਰਸਿਟੀ ਅਥਾਰਟੀ ਖਿਲਾਫ਼ ਵੱਡੇ ਪੱਧਰ ਤੇ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਜੋ ਪਿਛਲੇ ਇੱਕ ਹਫਤੇ ਤੋਂ ਲਗਾਤਾਰ ਜਾਰੀ ਹੈ।

ਹਾਲਾਂਕਿ ਯੂਨੀਵਰਸਿਟੀ ਵਾਈਸ ਚਾਂਸਲਰ ਵੱਲੋਂ ਲੰਘੇ ਸ਼ੁਕਰਵਾਰ ਹੋਈ ਮੀਟਿੰਗ ਦੌਰਾਨ ਅਗਲੇ ਦਸ ਦਿਨਾਂ ਦੇ ਦਰਮਿਆਨ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਗਿਆ ਸੀ। ਪਰ ਯੂਨੀਅਨ ਦੇ ਆਗੂਆਂ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਜਦੋਂ ਤੱਕ ਉਹਨਾਂ ਨੂੰ 2018 ਦੇ ਰੈਗੂਲੇਸ਼ਨ ਅਨੁਸਾਰ ਪੇ ਸਕੇਲ ਨਹੀਂ ਦਿੱਤਾ ਜਾਂਦਾ ਧਰਨਾ ਜਾਰੀ ਰਹੇਗਾ ਅਤੇ ਵਾਈਸ ਚਾਂਸਲਰ ਦੇ ਵਾਅਦੇ ਅਨੁਸਾਰ ਨਿਰਧਾਰਿਤ ਸਮੇਂ ਵਿੱਚ ਨਤੀਜੇ ਨਾ ਆਉਣ ਦੀ ਸੂਰਤ ਵਿੱਚ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।

 

Leave a Reply

Your email address will not be published. Required fields are marked *