BREAKING: ਭਗਵੰਤ ਮਾਨ ਨੇ ਲਿਆ ਵੱਡਾ ਫ਼ੈਸਲਾ- ਹੁਣ ਪਾਣੀ ਨੂੰ ਤਰਸੇਗਾ ਹਰਿਆਣਾ; ਵੇਖੋ ਵੀਡੀਓ
“ਹਰਿਆਣੇ ਨੂੰ ਨਹੀਂ ਦਿਆਂਗੇ ਇੱਕ ਬੂੰਦ ਵੀ ਪਾਣੀ!”- ਭਗਵੰਤ ਮਾਨ
ਪੰਜਾਬ ਨੈੱਟਵਰਕ, ਚੰਡੀਗੜ੍ਹ-
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣੇ ਨੂੰ ਪਾਣੀ ਦੇਣ ਤੋਂ ਸਪੱਸ਼ਟ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ “ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਿਆ ਹੈ, ਇਸ ਲਈ ਹੁਣ ਪੰਜਾਬ ਵੱਲੋਂ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ।”
ਭਗਵੰਤ ਮਾਨ ਦਾ ਦੋਸ਼ ਹੈ ਕਿ ਕੇਂਦਰ ਸਰਕਾਰ BBMB ਰਾਹੀਂ ਹਰਿਆਣੇ ਨੂੰ ਪਾਣੀ ਦੇਣ ਲਈ ਦਬਾਅ ਬਣਾ ਰਹੀ ਹੈ। ਦੱਸ ਦਈਏ ਕਿ ਹਰਿਆਣਾ ਸਰਕਾਰ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਹੋਰ ਪਾਣੀ ਦੀ ਲੋੜ ਹੈ, ਖ਼ਾਸਕਰ ਪੀਣ ਵਾਲੇ ਪਾਣੀ ਦੇ ਸੰਕਟ ਹੈ।
ਬੀਜੇਪੀ ਦੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਇੱਕ ਹੋਰ ਕੋਝੀ ਚਾਲ ਚੱਲੀ ਜਾ ਰਹੀ ਹੈ, ਅਸੀਂ ਕਿਸੇ ਕੀਮਤ 'ਤੇ ਇਸਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ।
…..
भाजपा की केंद्र सरकार की तरफ से पंजाब के पानी को लेकर एक और गंदी चाल चली जा रही है, हम इसे किसी भी कीमत पर सफल नहीं होने देंगे। pic.twitter.com/Kffw8ZQEoK— Bhagwant Mann (@BhagwantMann) April 29, 2025
ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਪਹਿਲਾਂ ਹੀ ਆਪਣੀ ਹੱਦ ਤੋਂ ਵੱਧ ਪਾਣੀ ਦੀ ਵਰਤੋਂ ਕਰ ਚੁੱਕਿਆ ਹੈ, ਅਤੇ ਹੁਣ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ “ਇਹ ਕੇਂਦਰ ਸਰਕਾਰ ਦੀ ਇੱਕ ਹੋਰ ਚਾਲ ਹੈ। ਪੰਜਾਬ ਦੇ ਪਾਣੀ ‘ਤੇ ਸਿਰਫ਼ ਪੰਜਾਬ ਦਾ ਹੱਕ ਹੈ। ਜੇਕਰ ਹਰਿਆਣੇ ਨੂੰ ਪਾਣੀ ਦੀ ਲੋੜ ਹੈ, ਤਾਂ ਉਹਨਾਂ ਨੂੰ ਆਪਣੇ ਸਰੋਤਾਂ ਦੀ ਵਰਤੋਂ ਕਰਨੀ ਚਾਹੀਦੀ ਹੈ, ਪੰਜਾਬ ਦੇ ਹੱਕ ਨਹੀਂ ਖੋਹਣੇ ਚਾਹੀਦੇ।” ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਕਿਸੇ ਵੀ ਹਾਲਤ ਵਿੱਚ ਹਰਿਆਣੇ ਨੂੰ ਪਾਣੀ ਨਹੀਂ ਦੇਣਗੇ।